ਯੂਪੀ ਦੇ ਸੰਭਲ ਹਿੰਸਾ’ਚ 4 ਦੀ ਮੌਤ,ਇੰਟਰਨੈਟ ਅਤੇ ਸਕੂਲ ਬੰਦ,5 ਦਿਨਾਂ ਲਈ ਬਾਹਰੀ ਲੋਕਾਂ ਦੇ ਦਾਖਲੇ ‘ਤੇ ਪਾਬੰਦੀ, 400 ਤੋਂ ਵੱਧ ਲੋਕਾਂ ਖਿਲਾਫ FIR
ਉੱਤਰ ਪ੍ਰਦੇਸ਼,24 ਨਵੰਬਰ 2024
ਉੱਤਰ ਪ੍ਰਦੇਸ਼ ਦੇ ਸੰਭਲ ਵਿੱਚ ਜਾਮਾ ਮਸਜਿਦ ਦੇ ਸਰਵੇਖਣ ਦੌਰਾਨ ਐਤਵਾਰ ਨੂੰ ਭੜਕੀ ਹਿੰਸਾ ਵਿੱਚ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਸੀਓ ਅਨੁਜ ਚੌਧਰੀ ਅਤੇ ਐਸਪੀ ਦੇ ਪੀਆਰਓ ਦੀ ਲੱਤ ਵਿੱਚ ਗੋਲੀ ਲੱਗੀ ਹੈ। ਐਸਪੀ ਸਮੇਤ 22 ਹੋਰ ਪੁਲੀਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ। ਪੁਲਿਸ ਨੇ ਹਿੰਸਾ ਦੇ ਦੋਸ਼ ਵਿੱਚ 21 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। 400 ਤੋਂ ਵੱਧ ਲੋਕਾਂ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ।
ਦੇਰ ਰਾਤ ਸਾਰੇ ਮ੍ਰਿਤਕਾਂ ਦਾ ਸਸਕਾਰ ਕਰ ਦਿੱਤਾ ਗਿਆ। ਹਿੰਸਾ ਤੋਂ ਬਾਅਦ ਸੰਭਲ ਤਹਿਸੀਲ ‘ਚ 24 ਘੰਟਿਆਂ ਲਈ ਇੰਟਰਨੈੱਟ ਬੰਦ ਕਰ ਦਿੱਤਾ ਗਿਆ। ਅੱਜ ਸਾਰੇ ਸਕੂਲ ਬੰਦ ਰਹਿਣਗੇ। ਡੀਐਮ ਰਾਜੇਂਦਰ ਪੰਸੀਆ ਨੇ ਸੰਭਲ ਜ਼ਿਲ੍ਹੇ ਵਿੱਚ 1 ਦਸੰਬਰ ਤੱਕ ਬਾਹਰੀ ਲੋਕਾਂ ਦੇ ਦਾਖ਼ਲੇ ‘ਤੇ ਪਾਬੰਦੀ ਲਗਾ ਦਿੱਤੀ ਹੈ।ਪੂਰੇ ਸ਼ਹਿਰ ਵਿੱਚ ਅਣਐਲਾਨੇ ਕਰਫਿਊ ਦਾ ਮਾਹੌਲ ਹੈ। ਐਸਪੀ ਕ੍ਰਿਸ਼ਨ ਕੁਮਾਰ ਬਿਸ਼ਨੋਈ ਨੇ ਕਿਹਾ, ‘ਗੈਂਗਸਟਰ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਇੱਥੇ ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਦਾਅਵਾ ਹੈ ਕਿ ਉਨ੍ਹਾਂ ਦੀ ਮੌਤ ਪੁਲਿਸ ਦੀ ਗੋਲੀ ਨਾਲ ਹੋਈ ਹੈ। ਹਾਲਾਂਕਿ, ਕਮਿਸ਼ਨਰ ਨੇ ਕਿਹਾ, ‘ਪੁਲਿਸ ਗੋਲੀਬਾਰੀ ਵਿੱਚ ਕੋਈ ਮੌਤ ਨਹੀਂ ਹੋਈ ਹੈ। ਹਮਲਾਵਰਾਂ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਨੌਜਵਾਨਾਂ ਦੀ ਜਾਨ ਚਲੀ ਗਈ ਹੈ।