ਬਲਵੰਤ ਸਿੰਘ ਰਾਜੋਆਣਾ ਮਾਮਲੇ ਤੇ ਸੁਣਵਾਈ 4 ਹਫ਼ਤਿਆਂ ਲਈ ਟਲੀ
25 ਨਵੰਬਰ 2024
ਭਾਰਤ ਦੀ ਸੁਪਰੀਮ ਕੋਰਟ ਦੀ ਵਿਸ਼ੇਸ਼ ਬੈਂਚ ਨੇ ਸੋਮਵਾਰ (25 ਨਵੰਬਰ, 2024) ਨੂੰ ਬੇਅੰਤ ਸਿੰਘ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਵਾਲੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਨੂੰ ਚਾਰ ਹਫ਼ਤਿਆਂ ਲਈ ਮੁਲਤਵੀ ਕਰ ਦਿੱਤਾ ਹੈ। ਕਿਉਂਕਿ ਕੇਂਦਰ ਸਰਕਾਰ ਨੇ ਕਿਹਾ ਕਿ ਉਹ ਇਸ ਸੰਵੇਦਨਸ਼ੀਲ ਕੇਸ ਨੂੰ ਵਿਚਾਰ ਰਹੀ ਹੈ। ਮਹੱਤਵਪੂਰਨ ਇਨਪੁਟ ਦੀ ਉਡੀਕ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ 18 ਨਵੰਬਰ ਨੂੰ ਜਸਟਿਸ ਪੀ.ਕੇ. ਮਿਸ਼ਰਾ ਅਤੇ ਜਸਟਿਸ ਕੇ.ਵੀ. ਵਿਸ਼ਵਨਾਥਨ ਦੀ ਬੈਂਚ ਨੇ ਰਾਸ਼ਟਰਪਤੀ ਮੁਰਮੂ ਨੂੰ ਬਲਵੰਤ ਸਿੰਘ ਰਾਜੋਆਣਾ ਵੱਲੋਂ ਦਾਇਰ ਰਹਿਮ ਦੀ ਪਟੀਸ਼ਨ ‘ਤੇ ਦੋ ਹਫ਼ਤਿਆਂ ਅੰਦਰ ਵਿਚਾਰ ਕਰਨ ਦੀ ਬੇਨਤੀ ਕੀਤੀ ਸੀ।ਰਾਜੋਆਣਾ ਨੂੰ 27 ਜਨਵਰੀ 1996 ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਰਾਜੋਆਣਾ ਅਤੇ ਬੰਬ ਧਮਾਕਿਆਂ ਦੀ ਸਾਜ਼ਿਸ਼ ਰਚਣ ਵਾਲੇ ਅੱਠ ਹੋਰਾਂ ਵਿਰੁੱਧ ਮੁਕੱਦਮਾ ਚਲਾਇਆ ਗਿਆ ਸੀ। ਜੁਲਾਈ 2007 ਵਿੱਚ ਹੇਠਲੀ ਅਦਾਲਤ ਨੇ ਰਾਜੋਆਣਾ ਸਮੇਤ ਸਹਿ ਮੁਲਜ਼ਮਾਂ ਜਗਤਾਰ ਸਿੰਘ ਹਵਾਰਾ, ਗੁਰਮੀਤ ਸਿੰਘ, ਲਖਵਿੰਦਰ ਸਿੰਘ, ਸ਼ਮਸ਼ੇਰ ਸਿੰਘ ਅਤੇ ਨਸੀਬ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਸੀ। ਪਟੀਸ਼ਨਰ ਅਤੇ ਸਹਿ ਦੋਸ਼ੀ ਜਗਤਾਰ ਸਿੰਘ ਹਵਾਰਾ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ।