ਪੰਜਾਬ ਵਿੱਚ ‘AAP’ਦੀ ਸ਼ੁਕਰਾਨਾ ਯਾਤਰਾ,ਪਟਿਆਲਾ ਤੋਂ ਅੰਮ੍ਰਿਤਸਰ ਤੱਕ ਆਪ ਦੀ ਸ਼ੁਕਰਾਨਾ ਯਾਤਰਾ,ਜਾਣੋ ਪੂਰਾ ਰੂਟ

ਪੰਜਾਬ ਨਿਊਜ਼,26 ਨਵੰਬਰ 2024

ਪੰਜਾਬ ਵਿੱਚ ਆਮ ਆਦਮੀ ਪਾਰਟੀ ਪਾਰਟੀ ਨੂੰ ਨਵਾਂ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਮਿਲਣ ਅਤੇ ਜ਼ਿਮਨੀ ਚੋਣਾਂ ਵਿੱਚ ਤਿੰਨ ਸੀਟਾਂ ’ਤੇ ਮਿਲੀ ਵੱਡੀ ਜਿੱਤ ਦਾ ਜਸ਼ਨ ਮਨਾਉਣ ਲਈ ਅੱਜ 26 ਨਵੰਬਰ ਨੂੰ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ ਸ਼ੁਰੂ ਹੋ ਗਈ ਹੈ।

ਜਾਣਕਾਰੀ ਅਨੁਸਾਰ ਯਾਤਰਾ ਪਟਿਆਲਾ ਦੇ ਪ੍ਰਸਿੱਧ ਕਾਲੀ ਮਾਤਾ ਮੰਦਿਰ ਤੋਂ ਸ਼ੁਰੂ ਹੋ ਕੇ ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ ਤੋਂ ਹੁੰਦੀ ਹੋਈ ਸ੍ਰੀ ਰਾਮ ਤੀਰਥ ਮੰਦਿਰ ਤੱਕ ਚੱਲੇਗੀ। ਪ੍ਰੈਸ ਕਾਨਫਰੰਸ ਵਿੱਚ ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਪਾਰਟੀ ਦੇ ਬੁਲਾਰੇ ਬਿਕਰਮਜੀਤ ਪਾਸੀ ਅਤੇ ‘ਆਪ’ ਆਗੂ ਅਮਨਦੀਪ ਸਿੰਘ ਮੋਹੀ ਵੀ ਹਾਜ਼ਰ ਸਨ।

ਸੌਂਧ ਨੇ ਕਿਹਾ ਕਿ ਇਹ ਯਾਤਰਾ ਸਵੇਰੇ 9:00 ਵਜੇ ਪਟਿਆਲਾ ਕਾਲੀ ਮਾਤਾ ਮੰਦਰ ਤੋਂ ਸ਼ੁਰੂ ਹੋ ਕੇ ਸਰਹੰਦ, ਮੰਡੀ ਗੋਬਿੰਦਗੜ੍ਹ, ਖੰਨਾ, ਦੋਰਾਹਾ, ਲੁਧਿਆਣਾ, ਲਾਡੋਵਾਲ ਟੋਲ ਪਲਾਜ਼ਾ, ਫਿਲੌਰ, ਫਗਵਾੜਾ, ਜਲੰਧਰ ਅਤੇ ਕਰਤਾਰਪੁਰ ਸਾਹਿਬ ਤੋਂ ਹੁੰਦੀ ਹੋਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇਗੀ। ਉਥੇ ਮੱਥਾ ਟੇਕਣ ਤੋਂ ਬਾਅਦ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣਗੇ, ਫਿਰ ਵਾਲਮੀਕਿ ਰਾਮਤੀਰਥ ਮੰਦਰ ਦੇ ਦਰਸ਼ਨ ਕਰਕੇ ਯਾਤਰਾ ਦੀ ਸਮਾਪਤੀ ਹੋਵੇਗੀ।ਲੋਕਾਂ ਨੇ ਇੱਕ ਵਾਰ ਫਿਰ ਵੱਡਾ ਫਤਵਾ ਜਾਰੀ ਕਰਕੇ ਆਮ ਆਦਮੀ ਪਾਰਟੀ ਵਿੱਚ ਆਪਣਾ ਭਰੋਸਾ ਜਤਾਇਆ ਹੈ। ਇਸ ਲਈ ਅਸੀਂ ਸਾਰੇ ਲੋਕਾਂ ਦਾ ਵੀ ਧੰਨਵਾਦ ਕਰਦੇ ਹਾਂ।