ਕਰਨਾਟਕ ਵਿੱਚ ਪਹਿਲੀ ਪੋਸਟਿੰਗ’ ਤੇ ਜਾ ਰਹੇ ਆਈਪੀਐਸ ਅਧਿਕਾਰੀ ਦੀ ਹਾਦਸੇ ਵਿੱਚ ਮੌਤ
ਕਰਨਾਟਕ :2 ਦਿਸੰਬਰ 2024
ਕਰਨਾਟਕ ਵਿੱਚ ਇੱਕ ਨੌਜਵਾਨ ਆਈਪੀਐਸ ਅਧਿਕਾਰੀ ਆਪਣੀ ਸਿਖਲਾਈ ਪੂਰੀ ਕਰਨ ਤੋਂ ਬਾਦ ਐਤਵਾਰ ਨੂੰ ਹਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ਲੈਣ ਲਈ ਜਾਂਦੇ ਸਮੇਂ ਇੱਕ ਹਾਦਸੇ ਵਿੱਚ ਮੌਤ ਹੋ ਗਈ। ਹਰਸ਼ ਬਰਧਨ (26) ਮੱਧ ਪ੍ਰਦੇਸ਼ ਦਾ ਵਸਨੀਕ ਸੀ ਅਤੇ ਕਰਨਾਟਕ ਕੇਡਰ ਦਾ 2023 ਬੈਚ ਦਾ ਆਈਪੀਐਸ ਅਧਿਕਾਰੀ ਸੀ।ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪੁਲਿਸ ਦੀ ਗੱਡੀ ਦਾ ਟਾਇਰ ਕਥਿਤ ਤੌਰ ‘ਤੇ ਫਟ ਗਿਆ ਅਤੇ ਡਰਾਈਵਰ ਕੰਟਰੋਲ ਗੁਆ ਬੈਠਾ। ਦੱਸਿਆ ਜਾ ਰਿਹਾ ਹੈ ਕਿ ਗੱਡੀ ਸੜਕ ਕਿਨਾਰੇ ਇੱਕ ਘਰ ਅਤੇ ਦਰੱਖਤ ਨਾਲ ਟਕਰਾ ਗਈ।
ਸ੍ਰੀ ਬਰਧਨ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਅਤੇ ਇਲਾਜ ਦੌਰਾਨ ਉਸ ਦੀ ਹਸਪਤਾਲ ਵਿੱਚ ਮੌਤ ਹੋ ਗਈ, ਜਦਕਿ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ।ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਕਿਹਾ ਕਿ “ਇਹ ਉਦੋਂ ਨਹੀਂ ਹੋਣਾ ਚਾਹੀਦਾ ਸੀ ਜਦੋਂ ਸਾਲਾਂ ਦੀ ਸਖ਼ਤ ਮਿਹਨਤ ਦਾ ਮੁੱਲ ਪੈ ਰਿਹਾ ਸੀ।”