ਅੰਮ੍ਰਿਤਸਰਮੁੱਖ ਖ਼ਬਰਾਂਪੰਜਾਬ

ਸ੍ਰੀ ਦਰਬਾਰ ਸਾਹਿਬ ਵਿਖੇ ਸੁਖਬੀਰ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼

ਅੰਮ੍ਰਿਤਸਰ,4 ਦਸੰਬਰ, 2024

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਉਸ ਸਮੇਂ ਕਤਲ ਦੀ ਕੋਸ਼ਿਸ਼ ਵਿੱਚ ਵਾਲ-ਵਾਲ ਬਚ ਗਏ ਜਦੋਂ ਇੱਕ ਵਿਅਕਤੀ ਨੇ ਦਰਬਾਰ ਸਾਹਿਬ ਦੇ ਬਾਹਰ ਉਨ੍ਹਾਂ ‘ਤੇ ਗੋਲੀ ਚਲਾ ਦਿੱਤੀ। ਪੁਲਿਸ ਨੇ ਨਰਾਇਣ ਸਿੰਘ ਚੌੜਾ ਨਾਮੀ ਵਿਅਕਤੀ ਨੂੰ ਕਾਬੂ ਕਰ ਲਿਆ ਜੋ ਦਲ ਖਾਲਸਾ ਨਾਲ ਸਬੰਧਤ ਹੈ।

ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਦੇ ਪਰਿਸਰ ਵਿੱਚ ਗੋਲੀਆਂ ਚਲਾਈਆਂ ਗਈਆਂ ਜਿੱਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਆਗੂ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਈ ਗਈ ਸਜ਼ਾਵਾਂ ਤਹਿਤ ‘ਸੇਵਾ’ ਕਰ ਰਹੇ ਹਨ।

ਇਸ ਪੂਰੇ ਹਾਦਸੇ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਇੱਕ ਵਿਅਕਤੀ ਸੁਖਬੀਰ ਸਿੰਘ ਬਾਦਲ ਦੇ ਨੇੜੇ ਆਉਂਦਾ ਹੈ ਅਤੇ ਬੰਦੂਕ ਕੱਢਦਾ ਹੈ, ਜਦੋਂ ਕਿ ਨੇੜੇ ਮੌਜੂਦ ਲੋਕ ਉਸ ਵਿਅਕਤੀ ਨੂੰ ਫੜ ਲੈਂਦੇ ਹਨ। ਇਸ ਦੌਰਾਨ ਉਹ ਕਈ ਵਾਰ ਫਾਇਰ ਕਰਦਾ ਹੈ।

ਵੀਡੀਓ ‘ਚ ਤੁਸੀਂ ਸਾਫ ਦੇਖ ਸਕਦੇ ਹੋ ਕਿ ਇਕ ਵਿਅਕਤੀ ਉਨ੍ਹਾਂ ਵੱਲ ਵਧਦਾ ਹੈ, ਇਸੇ ਦੌਰਾਨ ਉਸ ਦੇ ਗਾਰਡ ਉਸ ਵਿਅਕਤੀ ਨੂੰ ਰੋਕਦੇ ਹਨ ਅਤੇ ਇਕ ਹੋਰ ਗਾਰਡ ਉਸ ਨੂੰ ਬਚਾਉਣ ਲਈ ਸੁਖਬੀਰ ਬਾਦਲ ਦੇ ਸਾਹਮਣੇ ਆ ਜਾਂਦਾ ਹੈ।

ਦੱਸਿਆ ਜਾ ਰਿਹਾ ਹੈ ਕਿ ਨਰਾਇਣ ਸਿੰਘ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਵਿੱਚ ਸ਼ਾਮਲ ਸੀ। ਜੋ 5 ਸਾਲ ਬਾਅਦ ਅਗਸਤ 2018 ਨੂੰ ਜੇਲ੍ਹ ਤੋਂ ਬਾਹਰ ਆਇਆ ਸੀ।