ਦੇਵੇਂਦਰ ਫੜਨਵੀਸ ਹੋਣਗੇ ਮਹਾਰਾਸ਼ਟਰ ਦੇ ਮੁੱਖ ਮੰਤਰੀ, ਕੱਲ੍ਹ ਸ਼ਾਮ 5 ਵਜੇ ਚੁੱਕਣਗੇ ਸਹੁੰ
ਮੁੰਬਈ:4 ਦਿਸੰਬਰ 2024
ਮਹਾਰਾਸ਼ਟਰ ਦਾ ਮੁੱਖ ਮੰਤਰੀ ਕੌਣ ਬਣੇਗਾ? ਇਸ ਸਵਾਲ ਨੂੰ ਲੈ ਕੇ ਚੱਲ ਰਿਹਾ ਸਸਪੈਂਸ ਅੱਜ ਲਗਭਗ ਖਤਮ ਹੋ ਗਿਆ ਹੈ। ਭਾਜਪਾ ਸਮੂਹ ਦੀ ਬੈਠਕ ‘ਚ ਦੇਵੇਂਦਰ ਫੜਨਵੀਸ ਦੇ ਨਾਂ ‘ਤੇ ਸਹਿਮਤੀ ਬਣ ਗਈ ਹੈ ਅਤੇ ਹੁਣ ਵਿਧਾਇਕ ਦਲ ਦੀ ਬੈਠਕ ਹੋ ਰਹੀ ਹੈ, ਜਿਸ ‘ਚ ਨੇਤਾ ਦੀ ਚੋਣ ਕੀਤੀ ਜਾਵੇਗੀ। ਵਿਧਾਇਕ ਦਲ ਦੇ ਨੇਤਾ ਦੀ ਚੋਣ ਕੇਂਦਰੀ ਨਿਗਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦੀ ਮੌਜੂਦਗੀ ਵਿੱਚ ਕੀਤੀ ਜਾਵੇਗੀ। ਦੇਵੇਂਦਰ ਫੜਨਵੀਸ ਦਾ ਨਾਂ ਮੁੱਖ ਮੰਤਰੀ ਅਹੁਦੇ ਦੀ ਦੌੜ ਵਿੱਚ ਸਭ ਤੋਂ ਅੱਗੇ ਹੈ। ਸੂਤਰਾਂ ਦੀ ਮੰਨੀਏ ਤਾਂ ਫੜਨਵੀਸ ਦੇ ਨਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ… ਹੁਣ ਸਿਰਫ ਵਿਧਾਇਕਾਂ ਦੀ ਰਾਏ ਲਈ ਜਾ ਰਹੀ ਹੈ। ਵਿਧਾਇਕ ਦਲ ਦੇ ਨੇਤਾ ਦੀ ਚੋਣ ਤੋਂ ਬਾਅਦ ਮਹਾਯੁਤੀ ਦੇ ਨੇਤਾ ਅੱਜ ਬਾਅਦ ਦੁਪਹਿਰ 3:30 ਵਜੇ ਰਾਜਪਾਲ ਨੂੰ ਮਿਲਣਗੇ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਇਸ ਤੋਂ ਬਾਅਦ ਭਲਕੇ ਮੁੰਬਈ ਦੇ ਆਜ਼ਾਦ ਮੈਦਾਨ ਵਿੱਚ ਇਤਿਹਾਸਕ ਸਹੁੰ ਚੁੱਕ ਸਮਾਗਮ ਹੋਵੇਗਾ।