ਮੋਗਾ ਪੁਲਿਸ ਦੀ ਨਸ਼ਾ ਤਸਕਰ ਖਿਲਾਫ ਕਾਰਵਾਈ,ਅੰਤਰਰਾਸ਼ਟਰੀ ਨਸ਼ਾ ਤਸਕਰ ਦਾ ਕੀਤਾ ਪਰਦਾਫਾਸ਼,5 ਨਸ਼ਾ ਤਸਕਰ ਗ੍ਰਿਫਤਾਰ
ਪੰਜਾਬ ਨਿਊਜ਼,5 ਦਿਸੰਬਰ 2024
ਮੋਗਾ ‘ਚ ਪੁਲਿਸ ਨੇ 5 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਡੀਜੀਪੀ ਪੰਜਾਬ ਅਤੇ ਮੋਗਾ ਦੇ ਐਸਐਸਪੀ ਦੀਆਂ ਹਦਾਇਤਾਂ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਸ ਨੇ ਇਕ ਹੋਰ ਵਾਹਨ ਨੂੰ ਰੋਕ ਕੇ ਤਲਾਸ਼ੀ ਲਈ। ਇਸ ਦੌਰਾਨ ਗੱਡੀ ਵਿੱਚੋਂ ਡੇਢ ਕਿਲੋ ਅਫੀਮ ਬਰਾਮਦ ਹੋਈ। ਫੜੇ ਗਏ ਮੁਲਜ਼ਮਾਂ ਵਿੱਚੋਂ 3 ਰਾਜਸਥਾਨ ਅਤੇ 2 ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਵਸਨੀਕ ਹਨ। ਪੰਜਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਮੇਹਣਾ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ ਲਵਦੀਪ ਸਿੰਘ ਨੇ ਦੱਸਿਆ ਕਿ ਸਾਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਮਹਿਣਾ ਨੇੜੇ ਇੱਕ ਕਾਰ ਵਿੱਚ ਕੁਝ ਵਿਅਕਤੀ ਘੁੰਮ ਰਹੇ ਹਨ। ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਕਾਰ ਵਿੱਚੋਂ ਡੇਢ ਕਿਲੋ ਅਫੀਮ ਬਰਾਮਦ ਹੋਈ। ਅਸੀਂ ਮੌਕੇ ‘ਤੇ ਕਾਰ ਸਮੇਤ 5 ਵਿਅਕਤੀਆਂ ਨੂੰ ਹਿਰਾਸਤ ‘ਚ ਲਿਆ, ਜਿਨ੍ਹਾਂ ‘ਚ ਤਰਲੋਕ ਸਿੰਘ, ਪਾਲ ਸਿੰਘ ਅਤੇ ਗੁਰਪ੍ਰੀਤ ਸਿੰਘ ਵਾਸੀ ਰਾਜਸਥਾਨ ਸ਼ਾਮਲ ਹਨ। ਜਦੋਂਕਿ ਦੋ ਮੁਲਜ਼ਮ ਜਗਨਦੀਪ ਸਿੰਘ ਅਤੇ ਸਵਰਨ ਸਿੰਘ ਜ਼ਿਲ੍ਹਾ ਮੁਕਤਸਰ ਦੇ ਵਸਨੀਕ ਹਨ। ਇਨ੍ਹਾਂ ਪੰਜਾਂ ਖ਼ਿਲਾਫ਼ ਥਾਣਾ ਮੇਹਣਾ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਰਿਮਾਂਡ ’ਤੇ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।