ਪੰਜਾਬ ‘ਚ ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
ਪੰਜਾਬ ਨਿਊਜ਼,5 ਦਿਸੰਬਰ 2024
ਪੰਜਾਬ ਅੰਦਰ ਸਰਕਾਰੀ ਬੱਸਾਂ ਦਾ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ ਨਿਕਲ ਕੇ ਸਾਹਮਣੇ ਆਈ ਹੈ। ਜੀ ਹਾਂ ਐਤਵਾਰ ਦੀ ਛੁੱਟੀ ਤੋਂ ਬਾਅਦ ਕੱਲ੍ਹ ਦਫਤਰ ਖੁੱਲਣਗੇ । ਜਿਸ ਕਰਕੇ ਬਹੁਤ ਸਾਰੇ ਲੋਕ ਆਪਣੇ ਵੱਖ-ਵੱਖ ਸ਼ਹਿਰਾਂ ਦੇ ਵਿੱਚ ਕੰਮ ਦੇ ਲਈ ਜਾਂਦੇ ਹਨ। ਇਸ ਲਈ ਵੱਡੀ ਗਿਣਤੀ ਦੇ ਵਿੱਚ ਪੰਜਾਬੀ ਬੱਸਾਂ ਦੀ ਵਰਤੋਂ ਕਰਦੇ ਹਨ। ਸੋ ਇਹ ਖਬਰ ਤੁਹਾਡੇ ਲਈ ਅਹਿਮ ਹੋ ਜਾਂਦੀ ਹੈ।ਜੇਕਰ ਤੁਸੀਂ ਅੱਜ ਸਰਕਾਰੀ ਬੱਸਾਂ ਰਾਹੀਂ ਕਿਸੇ ਹੋਰ ਜ਼ਿਲ੍ਹੇ ਵਿਚ ਜਾਣ ਦੀ ਤਿਆਰੀ ਕਰ ਰਹੇ ਹੋ ਤਾਂ ਤੁਹਾਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਵਲੋਂ ਚੱਕਾ ਜਾਮ ਕਰ ਦਿੱਤਾ ਗਿਆ ਹੈ। ਪੀ. ਆਰ. ਟੀ. ਸੀ. ਅਤੇ ਪਨਬੱਸ (PRTC. And Punbus) ਦੇ ਕੱਚੇ ਕਾਮਿਆਂ ਨੇ ਹੜਤਾਲ ਕਰ ਦਿੱਤੀ ਹੈ। ਹਾਲਾਂਕਿ ਇਹ ਹੜਤਾਲ ਸਿਰਫ ਕੱਚੇ ਕਾਮਿਆਂ ਵਲੋਂ ਕੀਤੀ ਗਈ ਹੈ।
ਜਦਕਿ ਪੱਕੇ ਮੁਲਾਜ਼ਮ ਆਪਣੀ ਡਿਊਟੀ ‘ਤੇ ਹਨ ਪਰ ਇਸ ਦੇ ਬਾਵਜੂਦ ਵੱਡੀ ਗਿਣਤੀ ਬੱਸਾਂ ਨੂੰ ਬ੍ਰੇਕ ਲੱਗੀ ਹੈ। ਇਥੇ ਇਹ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਪੰਜਾਬ ਦੀਆਂ ਸਰਕਾਰੀ ਬੱਸਾਂ ਵਿਚ ਸਫਰ ਕਰਨ ਵਾਲੀਆਂ ਸਵਾਰੀਆਂ ਵਿਚ ਵੱਡੀ ਗਿਣਤੀ ਔਰਤਾਂ ਦੀ ਹੈ, ਇਸ ਹੜਤਾਲ ਕਾਰਣ ਉਨ੍ਹਾਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਸਕਦੀ ਹੈ। ਸੂਤਰਾਂ ਮੁਤਾਬਕ ਓਵਰਟਾਈਮ ਵਿਚ ਗੜਬੜੀ ਤੋਂ ਇਲਾਵਾ ਹੋਰ ਮੰਗਾਂ ਦੇ ਚੱਲਦਿਆਂ ਕੱਚ ਕਾਮੇ ਹੜਤਾਲ ‘ਤੇ ਚਲੇ ਗਏ ਹਨ। ਸਰਕਾਰੀ ਬੱਸਾਂ ਦੇ ਕਾਮਿਆਂ ਵਲੋਂ ਹੜਤਾਲ ਕੀਤੇ ਜਾਣ ਕਾਰਣ ਸਵਾਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਡਿਪੂ ਦੀਆਂ 90 ਫੀਸਦੀ ਬੱਸਾਂ ਨੂੰ ਹੜਤਾਲ ਕਾਰਣ ਬ੍ਰੇਕ ਲੱਗ ਗਈ ਹੈ।