UP ਦੇ ਪੀਲੀਭੀਤ ‘ਚ ਭਿਆਨਕ ਸੜਕ ਹਾਦਸਾ, ਵਿਆਹ ਤੋਂ ਵਾਪਸ ਆ ਰਹੀ ਕਾਰ ਦਰੱਖਤ ਨਾਲ ਟਕਰਾਉਣ ਨਾਲ ਖਾਈ ‘ਚ ਡਿੱਗੀ, 6 ਦੀ ਮੌਤ, 5 ਜ਼ਖਮੀ
ਉੱਤਰ ਪ੍ਰਦੇਸ਼,6 ਦਿਸੰਬਰ 2024
ਉੱਤਰ ਪ੍ਰਦੇਸ਼ ਦੇ ਪੀਲੀਭੀਤ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਵਿਆਹ ਦੀ ਰਿਸੈਪਸ਼ਨ ਪਾਰਟੀ ‘ਚ ਸ਼ਾਮਲ ਹੋਣ ਲਈ ਉੱਤਰਾਖੰਡ ਦੇ ਖਟੀਮਾ ਤੋਂ ਪੀਲੀਭੀਤ ਆਏ ਲਾੜੀ ਪੱਖ ਦੇ 11 ਲੋਕ ਵਾਪਸ ਪਰਤਦੇ ਸਮੇਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਰਿਸੈਪਸ਼ਨ ਤੋਂ ਵਾਪਸ ਆਉਂਦੇ ਸਮੇਂ ਪੀਲੀਭੀਤ ਟਨਕਪੁਰ ਹਾਈਵੇਅ ਦੇ ਨੂਰੀਆ ਕਸਬੇ ਨੇੜੇ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਇਕ ਦਰੱਖਤ ਨਾਲ ਜਾ ਟਕਰਾਈ ਅਤੇ ਫਿਰ ਖਾਈ ‘ਚ ਜਾ ਡਿੱਗੀ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਹਾਦਸੇ ‘ਚ ਕਾਰ ਦੇ ਪਰਖੱਚੇ ਉਡ ਗਏ। ਹੁਣ ਤੱਕ 6 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 5 ਲੋਕ ਗੰਭੀਰ ਜ਼ਖਮੀ ਹਨ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਜ਼ਿਲਾ ਹਸਪਤਾਲ ਭੇਜਿਆ ਗਿਆ, ਜਿੱਥੋਂ ਉਨ੍ਹਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਬਰੇਲੀ ਹਾਇਰ ਸੈਂਟਰ ਰੈਫਰ ਕਰ ਦਿੱਤਾ ਗਿਆ।