ਦਿੱਲੀ ਵੱਲ ਮਾਰਚ ਕਰ ਰਹੇ ਕਿਸਾਨਾਂ ਨੂੰ ਦਿੱਲੀ’ ਚ ਦਾਖ਼ਲ ਹੋਣ ਤੋਂ ਰੋਕਿਆ,ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ,ਅੰਬਾਲਾ ‘ਚ ਇੰਟਰਨੈੱਟ ਸੇਵਾਵਾਂ ਬੰਦ
ਨਵੀਂ ਦਿੱਲੀ,6 ਦਿਸੰਬਰ 2024
ਸ਼ੰਭੂ ਸਰਹੱਦ ਤੋਂ ਡਰੋਨ ਵਿਜ਼ੂਅਲ, ਜਿੱਥੇ ਵੱਖ-ਵੱਖ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਦਿੱਲੀ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ ਹੈ। ਅੰਬਾਲਾ ਪੁਲੀਸ ਨੇ ਉਨ੍ਹਾਂ ਨੂੰ ਬੈਰੀਕੇਡ ਪਾਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਿਸ ਕਾਰਨ ਸ਼ੰਭੂ ਬਾਰਡਰ ’ਤੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। 101 ਕਿਸਾਨ ਪੈਦਲ ਅੰਬਾਲਾ ਵੱਲ ਵਧਦੇ ਹੋਏ 2 ਬੈਰੀਕੇਡ ਪਾਰ ਕਰ ਚੁੱਕੇ ਹਨ।
ਦਿੱਲੀ ਵੱਲ ਮਾਰਚ ਕਰ ਰਹੇ ਕਿਸਾਨਾਂ ਨੂੰ ਖਿੰਡਾਉਣ ਲਈ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ।ਦਿੱਲੀ ਮਾਰਚ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਅੰਬਾਲਾ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਹਨ।