ਵੱਡੀ ਖ਼ਬਰ: ਹਰਿਆਣਾ ਪੁਲਿਸ ਦੀ ਸਖ਼ਤ ਕਾਰਵਾਈ ਤੋਂ ਬਾਅਦ ਕਿਸਾਨ ਜਥੇਬੰਦੀ ਮੋਰਚੇ ਵੱਲ ਮੁੜੀ
ਚੰਡੀਗੜ੍ਹ, 6 ਦਸੰਬਰ 2024
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ ਹੋਇਆ ਪਰ ਕਿਸਾਨਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ ਗਿਆ ਅਤੇ ਉਨ੍ਹਾਂ ’ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ। ਹਰਿਆਣਾ ਪੁਲਿਸ ਨਾਲ ਟਕਰਾਅ ਤੋਂ ਬਾਅਦ ਕਿਸਾਨ ਜਥੇਬੰਦੀ ਮੋਰਚੇ ਵੱਲ ਮੁੜ ਗਈ ਹੈ।
ਕਿਸਾਨ ਆਗੂ ਪੰਧੇਰ ਨੇ ਕਿਹਾ ਕਿ ਅਸੀਂ ਪ੍ਰਸ਼ਾਸਨ ਨਾਲ ਗੱਲ ਕਰਨ ਲਈ ਹਮੇਸ਼ਾ ਤਿਆਰ ਹਾਂ, ਸਰਕਾਰ ਸਾਡੇ ਨਾਲ ਗੱਲ ਕਰੇ | ਅਸੀਂ ਗੱਲ ਕਰਨ ਦੇ ਹੱਕ ਵਿੱਚ ਹਾਂ, ਸਰਕਾਰ ਨੂੰ ਗਰੁੱਪ ਨੂੰ ਅੱਗੇ ਵਧਣ ਦੇਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਅਸੀਂ ਸ਼ਾਂਤੀ ਨਾਲ ਅੱਗੇ ਵਧੇ, ਅਸੀਂ ਟਕਰਾਅ ਨਹੀਂ ਚਾਹੁੰਦੇ, ਅਸੀਂ ਹੱਲ ਚਾਹੁੰਦੇ ਹਾਂ।