ਮੁੱਖ ਖ਼ਬਰਾਂਪੰਜਾਬ

ਪੰਜਾਬ ‘ਚ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ ਚੋਣਾਂ ਲਈ ਤਰੀਕਾਂ ਦਾ ਐਲਾਨ

ਚੰਡੀਗੜ੍ਹ, 8 ਦਿਸੰਬਰ 2024

ਚੋਣ ਕਮਿਸ਼ਨ ਵੱਲੋਂ ਅੱਜ ਪ੍ਰੈਸ ਕਾਨਫਰੰਸ ਕਰਕੇ ਨਗਰ ਨਿਗਮ ਚੋਣਾਂ ਲਈ ਤਰੀਕਾਂ ਦਾ ਐਲਾਨ ਕੀਤਾ ਗਿਆ ਹੈ। ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਨਗਰ ਨਿਗਮ ਚੋਣਾਂ ਲਈ ਤਰੀਕਾਂ ਦਾ ਐਲਾਨ ਕੀਤਾ ਹੈ। ਉਹਨਾਂ ਨੇ ਦੱਸਿਆ ਕਿ ਪੰਜਾਬ ਵਿੱਚ ਚੋਣਾਂ 21 ਦਸੰਬਰ ਨੂੰ ਹੋਣਗੀਆਂ। ਜਿਸ ਦੇ ਲਈ ਕੱਲ੍ਹ ਤੋਂ ਨਾਮਜ਼ਦਗੀਆਂ ਦਾਖ਼ਲ ਹੋਣੀਆਂ ਸ਼ੁਰੂ ਹੋਣਗੀਆਂ ਅਤੇ 12 ਦਸੰਬਰ ਤੱਕ ਉਮੀਦਵਾਰ ਨਾਮਜ਼ਦਗੀਆਂ ਭਰ ਸਕਦੇ ਹਨ। 21 ਦਸੰਬਰ ਨੂੰ ਵੋਟਿੰਗ ਸਵੇਰੇ 7 ਵਜੇ ਤੋਂ 4 ਵਜੇ ਤੱਕ ਹੋਵੇਗੀ।

ਕਿਆਸ ਲਗਾਏ ਜਾ ਰਹੇ ਹਨ ਕਿ ਨਗਰ ਨਿਗਮ ਚੋਣਾਂ ਲਈ ਵੋਟਿੰਗ ਜ਼ਾਬਤਾ ਲਾਗੂ ਹੋਣ ਦੇ 15 ਦਿਨਾਂ ਦੇ ਅੰਦਰ ਹੋ ਜਾਵੇਗੀ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਵੀ ਸ਼ਹੀਦੀ ਜੋੜ ਮੇਲੇ ਦੌਰਾਨ ਨਗਰ ਨਿਗਮ ਚੋਣਾਂ ਕਰਵਾਉਣ ‘ਤੇ ਇਤਰਾਜ਼ ਜਤਾਇਆ ਜਾ ਰਿਹਾ ਹੈ।