ਮੋਗਾਮੁੱਖ ਖ਼ਬਰਾਂਪੰਜਾਬ

ਬੱਸ ਤੇ ਮੋਟਰਸਾਈਕਲ ਦੀ ਟੱਕਰ , ਮੋਟਰਸਾਇਕਲ ਸਵਾਰ ਦੀ ਹੋਈ ਮੌਤ, ਪਿੰਡ ਵਾਸੀਆਂ ਨੇ ਇਨਸਾਫ਼ ਲਈ ਲਾਇਆ ਧਰਨਾ

ਪੰਜਾਬ ਨਿਊਜ਼,8 ਦਿਸੰਬਰ 2024

ਮੋਗਾ ਦੇ ਕਸਬਾ ਬਾਘਾ ਪੁਰਾਣਾ ਵਿੱਚ ਸੜਕ ਹਾਦਸਾ ਵਾਪਰਿਆ ਹੈ। ਹਾਦਸੇ ਵਿੱਚ ਬੱਸ ਅਤੇ ਮੋਟਰਸਾਈਕਲ ਦੀ ਟੱਕਰ ਹੋਈ ਹੈ ਇਸ ਟੱਕਰ ਵਿੱਚ ਮੋਟਰ ਸਵਾਰ ਵਿਅਕਤੀ ਦੀ ਮੌਤ ਹੋ ਗਈ ਹੈ ਇਸ ਮੌਕੇ ਪਿੰਡ ਵਾਸੀਆਂ ਵੱਲੋਂ ਇਨਸਾਫ਼ ਲੈਣ ਲਈ ਰੋਡ ਉੱਪਰ ਧਰਨਾ ਲਗਾਇਆ ਗਿਆ ਹੈ ਜਾਣਕਾਰੀ ਅਨੁਸਾਰ ਬਾਘਾ ਪੁਰਾਣਾ ਦੇ ਪਿੰਡ ਲੰਗੇਆਣਾ ਦਾ ਰਹਿਣ ਵਾਲਾ ਰਾਜੂ ਨਾਮ ਦਾ ਵਿਅਕਤੀ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਬਾਘਾ ਪੁਰਾਣਾ ਤੋ ਪਿੰਡ ਗਿੱਲ ਫੀਡ ਫੈਕਟਰੀ ਵਿੱਚ ਕੰਮ ਕਰਨ ਲਈ ਜਾ ਰਿਹਾ ਸੀ ਤਾਂ ਸਾਹਮਣੇ ਤੋ ਆ ਰਹੀ ਇਕ ਨਿੱਜੀ ਕੰਪਨੀ ਦੀ ਬੱਸ ਨੇ ਓਵਰਟੇਕ ਕਰਦੇ ਸਮੇਂ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਵਿੱਚ ਮੋਟਰਸਾਈਕਲ ਸਵਾਰ ਰਾਜੂ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ ਮ੍ਰਿਤਕ ਰਾਜੂ ਦੀ ਉਮਰ 30 ਸਾਲ ਦੱਸੀ ਜਾ ਰਹੀ ਹੈ ਅਤੇ ਮ੍ਰਿਤਕ ਰਾਜੂ ਦੋ ਬੱਚਿਆਂ ਦਾ ਬਾਪ ਹੈ ਇਸ ਮੌਕੇ ਪਿੰਡ ਵਾਸੀਆਂ ਵੱਲੋਂ ਇਨਸਾਫ਼ ਨਾ ਮਿਲਣ ਕਰਕੇ ਬਾਘਾ ਪੁਰਾਣਾ ਰੋਡ ਦੇ ਉੱਪਰ ਧਰਨਾ ਲਾ ਕੇ ਰੋਡ ਬੰਦ ਕਰ ਦਿੱਤਾ ਗਿਆ ਹੈ। ਮੌਕੇ ਤੇ ਪਹੁੰਚੇ ਪੁਲਿਸ ਪ੍ਰਸ਼ਾਸਨ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।