ਪੰਜਾਬ ਸਰਕਾਰ ਨੌਜਵਾਨਾਂ ਨੂੰ ਘਰ ਬੈਠੇ ਦੇਵੇਗੀ ਮੁਫ਼ਤ ਕੋਚਿੰਗ, ਕਾੳੂਂਸਲਿੰਗ ਅਤੇ ਹੋਰ ਜਾਣਕਾਰੀ

ਲੁਧਿਆਣਾ, 28 ਅਪ੍ਰੈੱਲ (ਨਿਊਜ਼ ਪੰਜਾਬ )-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿੳੂਰੋ, ਲੁਧਿਆਣਾ ਵੱਲੋਂ ਪ੍ਰਾਰਥੀਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਜਿਸ ਨਾਲ ਚਾਹਵਾਨ ਪ੍ਰਾਰਥੀ ਘਰ ਬੈਠੇ ਹੀ ਵਿਭਾਗ ਦੀ ਵੈੱਬਸਾਈਟ www.pgrkam.com ’ਤੇ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਉਹ ਬਿੳੂਰੋ ਵੱਲੋਂ ਦਿੱਤੀ ਜਾਣ ਵਾਲੀ ਮੁਫ਼ਤ ਕੋਚਿੰਗ ਕਲਾਸਾਂ ਦੀ ਸੁਵਿਧਾ ਆਨਲਾਈਨ ਲੈ ਸਕਣਗੇ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਸ੍ਰੀਮਤੀ ਮੀਨਾਕਸ਼ੀ ਸ਼ਰਮਾ ਨੇ ਦੱਸਿਆ ਕਿ ਕਰਫਿੳੂ/ਲੌਕਡਾਉੂਨ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ ਸਕੀਮ ਅਧੀਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋਂ ਬੇਰੋਜਗਾਰ ਪ੍ਰਾਰਥੀਆਂ ਲਈ ਆਨਲਾਈਨ ਕਰੀਅਰ ਕਾਊਂਸਲਿੰਗ ਦੀ ਸੁਵਿਧਾ ਵੀ ਉਪਲੱਬਧ ਕਰਵਾਈ ਗਈ ਹੈ ਤਾਂ ਜੋ ਪ੍ਰਾਰਥੀ ਘਰ ਬੈਠ ਕੇ ਹੀ ਅਪਣਾਏ ਜਾ ਸਕਣ ਵਾਲੇ ਵੱਖ-ਵੱਖ ਕੈਰੀਅਰ ਸੰਬੰਧੀ ਜਾਣਕਾਰੀ ਲੈ ਸਕਣ।
ਦੱਸਣਯੋਗ ਹੈ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋਂ ਪ੍ਰਾਰਥੀਆਂ ਲਈ ਆਨਲਾਈਨ ਕਾਊਂਸਲਿੰਗ ਦਾ ਸੈਸ਼ਨ ਸੁਰੂ ਕੀਤਾ ਗਿਆ ਹੈ ਜਿਸ ਰਾਂਹੀ ਪ੍ਰਾਰਥੀ ਘਰ ਬੈਠ ਕੇ ਕੈਰੀਅਰ ਕਾਉਂਸਲਿੰਗ ਲੈਣ ਦੀ ਸਹੂਲਤ ਲੈ ਸਕਦੇ ਹਨ।ਇਸ ਤੋਂ ਇਲਾਵਾ ਕਰੀਅਰ ਕਾਊਂਸਲਰਾਂ ਵੱਲੋਂ ਸਵੈ ਰੋਜ਼ਗਾਰ ਸਕੀਮਾਂ ਅਤੇ ਵਿਭਾਗ ਵੱਲੋਂ ਦਿੱਤੀਆਂ ਜਾਣ ਵਾਲੀਆਂ ਹੋਰ ਸਹੂਲਤਾਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ।
ਆਨਲਾਈਨ ਕਾਊਂਸਲਿੰਗ ਦੇ ਇਛੁੱਕ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਲੁਧਿਆਣਾ ਦੇ ਕਰੀਅਰ ਕਾਊਂਸਲਰ ਸ੍ਰੀਮਤੀ ਨਿਧੀ ਸਿੰਘੀ ਨਾਲ ਉਨ੍ਹਾਂ ਦੇ ਮੋਬਾਇਲ ਨੰਬਰ 9872808647 ਉਪਰ ਸੰਪਰਕ ਕਰ ਸਕਦੇ ਹਨ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਕਾਉਂਸਲਿੰਗ ਦੀਆਂ ਸੇਵਾਵਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਮੁਹੱਈਆ ਕਰਵਾਈਆਂ ਜਾਣਗੀਆਂ।