ਅੰਮ੍ਰਿਤਸਰਮੁੱਖ ਖ਼ਬਰਾਂਪੰਜਾਬ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਰਵਾਈ ! ਫ਼ਿਰੋਜ਼ਪੁਰ ਸਿਵਲ ਸਰਜਨ ਦਫ਼ਤਰ ਦਾ ਡਰਾਈਵਰ ਪੰਜ ਕਿੱਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ:9 ਦਿਸੰਬਰ 2024

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਦੇ ਦੋਸ਼ ਹੇਠ ਗੁਰਵੀਰ ਸਿੰਘ ਉਰਫ਼ ਗੋਰਾ ਵਾਸੀ ਬਸਤੀ ਮੁਹੰਮਦ ਸ਼ਾਹ ਵਾਲੀ, ਥਾਣਾ ਮਮਦੋਟ, ਫ਼ਿਰੋਜ਼ਪੁਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਥਾਣਾ ਕੈਂਟ ‘ਚ ਕੇਸ ਦਰਜ ਕਰ ਲਿਆ ਹੈ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਲੋਹਾਰਕਾ ਰੋਡ ‘ਤੇ ਨਾਕਾਬੰਦੀ ਕਰਕੇ ਇਸ ਨੂੰ ਕਾਬੂ ਕੀਤਾ ਹੈ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਲੋਹਾਰਕਾ ਰੋਡ ‘ਤੇ ਨਾਕਾਬੰਦੀ ਕਰ ਕੇ ਉਸ ਨੂੰ ਕਾਬੂ ਕੀਤਾ ਹੈ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ‘ਚੋਂ 5 ਕਿਲੋ ਹੈਰੋਇਨ ਬਰਾਮਦ ਹੋਈ।

ਸੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਗੁਰਵੀਰ ਸਿੰਘ ਫਿਰੋਜ਼ਪੁਰ ‘ਚ ਕਿਸ ਅਧਿਕਾਰੀ ਜਾਂ ਕਰਮਚਾਰੀ ਨਾਲ ਮਿਲ ਕੇ ਕੰਮ ਕਰ ਰਿਹਾ ਸੀ। ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਗੁਰਵੀਰ ਸਿੰਘ ਖਿਲਾਫ ਪਹਿਲਾਂ ਵੀ ਕਿੰਨੇ ਕੇਸ ਦਰਜ ਹਨ। ਜਾਂਚ ਵਿਚ ਸਾਹਮਣੇ ਆਇਆ ਕਿ ਗੁਰਵੀਰ ਪਿਛਲੇ ਡੇਢ ਸਾਲ ਤੋਂ ਇਹ ਧੰਦਾ ਕਰ ਰਿਹਾ ਹੈ।