ਮੁੱਖ ਖ਼ਬਰਾਂ ਸੋਨੀਆ ਗਾਂਧੀ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਤੇ ਸਮੁੱਚੀਆਂ ਜ਼ਿਲਾ ਕਮੇਟੀਆਂ ਭੰਗ January 21, 2020 News Punjab ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਅਹੁਦੇਦਾਰਾਂ ਅਤੇ ਕਾਰਜਕਾਰਨੀ ਕਮੇਟੀ ਅਤੇ ਸੂਬੇ ਦੀਆਂ ਸਮੂਹ ਜ਼ਿਲਾ ਕਾਂਗਰਸ ਕਮੇਟੀਆਂ ਭੰਗ ਕਰ ਦਿੱਤੀਆਂ ਹਨ। ਪਾਰਟੀ ਦੇ ਜਨਰਲ ਸਕੱਤਰ ਕੇ ਸੀ ਵੇਨੂਗੋਪਾਲ ਵੱਲੋਂ ਜਾਰੀ ਬਿਆਨ ਮੁਤਾਬਕ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਪ੍ਰਧਾਨ ਬਣੇ ਰਹਿਣਗੇ।