ਬੰਗਲਾਦੇਸ਼ ‘ਚ ਹਿੰਦੂਆਂ ‘ਤੇ ਹੋ ਰਿਹਾ ਅੱਤਿਆਚਾਰ ਦੇ ਖਿਲਾਫ ਭਾਰਤ ‘ਚ ਲੋਕਾਂ ਨੇ ਸੜਕਾਂ ‘ਤੇ ਕੀਤਾ ਪ੍ਰਦਰਸ਼ਨ
ਬੰਗਲਾਦੇਸ਼,10 ਦਿਸੰਬਰ 2024
ਬੰਗਲਾਦੇਸ਼ ਵਿਚ ਹਿੰਦੂਆਂ ‘ਤੇ ਹੋ ਰਹੇ ਅਤਿਆਚਾਰ ਦੇ ਖਿਲਾਫ ਮੈਨੂੰ ਵੱਖ-ਵੱਖ ਜਥੇਬੰਦੀਆਂ ਦੇ ਵੱਲੋਂ ਰੋਸ-ਪ੍ਰਦਰਸ਼ਨ ਕੀਤਾ ਗਿਆ। ਹਿੰਦੂ ਸੰਗਠਨਾਂ ਦੇ ਵੱਲੋਂ ਬੰਗਲਾਦੇਸ਼ ਦੇ ਵਿੱਚ ਹਿੰਦੂਆਂ ‘ਤੇ ਹੋ ਰਹੇ ਅੱਤਿਆਚਾਰ ਦੇ ਵਿਰੁੱਧ ਆਪਣੀ ਆਵਾਜ਼ ਬੁਲੰਦ ਕੀਤੀ ਗਈ ਅਤੇ ਉਹਨਾਂ ਨੇ ਇਸ ਮੌਕੇ ਨਾਅਰੇਬਾਜ਼ੀ ਕਰ ਆਪਣਾ ਰੋਸ ਪ੍ਰਗਟਾਇਆ।
ਤੁਹਾਨੂੰ ਦੱਸ ਦਈਏ ਕਿ ਬੀਤੇ ਕਈ ਹਫਤਿਆਂ ਤੋਂ ਵੱਖ-ਵੱਖ ਸੰਗਠਨਾਂ ਦੇ ਵੱਲੋਂ ਬੰਗਲਾਦੇਸ਼ ‘ਚ ਹੋ ਰਹੇ ਇਸ ਅੱਤਿਆਚਾਰ ਨੂੰ ਲੈ ਕੇ ਸੜਕਾਂ ‘ਤੇ ਉੱਤਰ ਕੇ ਰੋਸ-ਧਰਨੇ ਦਿੱਤੇ ਜਾ ਰਹੇ ਹਨ ਅਤੇ ਕਈ ਥਾਵਾਂ ‘ਤੇ ਲੋਕਾਂ ਦੇ ਵੱਲੋਂ ਅਜਿਹੀਆਂ ਘਟਨਾਵਾਂ ਦਾ ਸਖਤ ਵਿਰੋਧ ਵੀ ਕੀਤਾ ਗਿਆ
ਇਹ ਤਸਵੀਰਾਂ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਤੋਂ ਸਾਹਮਣੇ ਆਈਆਂ ਹਨ ਜਿੱਥੇ ਅੱਜ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਉਦਯੋਗਿਕ ਸ਼ਹਿਰ ਮੰਡੀ ਗੋਬਿੰਦਗੜ੍ਹ ਵਿਖੇ ਵੱਖ-ਵੱਖ ਧਾਰਮਿਕ ਸੰਸਥਾਵਾਂ ਵੱਲੋ ਸਾਂਝੇ ਤੌਰ ‘ਤੇ ਰੋਸ-ਮਾਰਚ ਕਢਿਆ ਗਿਆ। ਇਸ ਮੌਕੇ ਹਿੰਦੂ ਨੇਤਾਵਾਂ ਨੇ ਕਿਹਾ ਕਿ ਹਿੰਦੂਆਂ ‘ਤੇ ਹੋ ਰਹੇ ਅੱਤਿਆਚਾਰ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਕੇਂਦਰ ਸਰਕਾਰ ਤੋਂ ਵਿਸ਼ਵ ਭਰ ਵਿੱਚ ਰਹਿੰਦੇ ਹਿੰਦੂਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ।