ਮੁੱਖ ਖ਼ਬਰਾਂਪੰਜਾਬ

ਰਣਜੀਤ ਸਿੰਘ ਢੱਡਰੀਆਂਵਾਲੇ ਖਿਲਾਫ ਕਤਲ ਤੇ ਬਲਾਤਕਾਰ ਦਾ ਕੇਸ ਦਰਜ

ਪੰਜਾਬ ਨਿਊਜ਼,10 ਦਿਸੰਬਰ 2024

ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਖਿਲਾਫ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਇਹ ਜਾਣਕਾਰੀ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਦੇ ਡੀਜੀਪੀ ਵੱਲੋਂ ਦਾਇਰ ਹਲਫ਼ਨਾਮੇ ਵਿੱਚ ਦਿੱਤੀ ਗਈ ਹੈ। ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਧਾਰਾ 302,376 ਅਤੇ 506 ਤਹਿਤ ਕੇਸ ਦਰਜ ਕੀਤਾ ਗਿਆ ਹੈ।ਢੱਡਰੀਆਂਵਾਲੇ ਦੇ ਖਿਲਾਫ ਕਤਲ ਅਤੇ ਬਲਾਤਕਾਰ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। 2012 ‘ਚ ਡੇਰੇ ਵਿਚ ਔਰਤ ਦੇ ਕਤਲ ਤੋਂ ਬਾਅਦ ਔਰਤ ਦੇ ਭਰਾ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ।