ਮੁੱਖ ਖ਼ਬਰਾਂਪੰਜਾਬ

ਪਾਠੀ ਸਿੰਘ ਨੂੰ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰਿਆ, ਡਿਊਟੀ ਕਰ ਕੇ ਗੁਰਦੁਆਰਾ ਬਾਬਾ ਬਕਾਲਾ ਤੋਂ ਜਾ ਰਿਹਾ ਸੀ ਘਰ

11 ਦਿਸੰਬਰ 2024

ਕਸਬਾ ਰਈਆ ਦੇ ਨਜ਼ਦੀਕ ਪਿੰਡ ਮੱਧ ਦੇ ਨੌਜਵਾਨ ਪਾਠੀ ਸਿੰਘ ਰਮਨਦੀਪ ਸਿੰਘ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ ਹੈ। ਪਾਠੀ ਸਿੰਘ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਤੋਂ ਰਾਤ ਡਿਊਟੀ ਕਰ ਕੇ ਘਰ ਵਾਪਸ ਆ ਰਿਹਾ ਸੀ। ਪੁਲਿਸ ਨੇ ਲਾਸ਼ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇੰਸਪੈਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।