ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਵੀ ਸੂਚੀ ਕੀਤੀ ਜਾਰੀ
ਨਵੀਂ ਦਿੱਲੀ – 13 ਦਿਸੰਬਰ 2024
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਵੀਰਵਾਰ ਨੂੰ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਹਿਲੀ ਸੂਚੀ ਵਿੱਚ ਦਿੱਲੀ ਕਾਂਗਰਸ ਦੇ ਪ੍ਰਧਾਨ ਦੇਵੇਂਦਰ ਯਾਦਵ, ਅਨਿਲ ਚੌਧਰੀ, ਸੰਦੀਪ ਦੀਕਸ਼ਿਤ ਅਤੇ ਹਾਰੂਨ ਯੂਸਫ਼ ਵਰਗੇ ਵੱਡੇ ਨਾਂ ਸ਼ਾਮਲ ਹਨ। ਕਾਂਗਰਸ ਦੀ ਪਹਿਲੀ ਸੂਚੀ ਨੂੰ ਦੇਖ ਕੇ ਲੱਗਦਾ ਹੈ ਕਿ ਇਸ ਵਾਰ ਉਹ ਜ਼ੋਰਦਾਰ ਟੱਕਰ ਦੇਣ ਦੇ ਇਰਾਦੇ ਨਾਲ ਮੈਦਾਨ ਵਿੱਚ ਉਤਰ ਰਹੀ ਹੈ।