ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਹਾਈਕੋਰਟ ਦਾ ਸਖਤ ਐਕਸ਼ਨ, ਵੀਡੀਓਗ੍ਰਾਫੀ ਦੇ ਦਿੱਤੇ ਹੁਕਮ
ਪੰਜਾਬ ਨਿਊਜ਼,13 ਦਿਸੰਬਰ 2024
ਇਸ ਸਮੇਂ ਪੰਜਾਬ ਦੇ ਵਿੱਚ ਚੋਣਾਂ ਨੂੰ ਲੈ ਕੇ ਮਾਹੌਲ ਗਰਮ ਹੋਇਆ ਪਿਆ ਹੈ। ਪੰਜਾਬ ਦੇ ਵਿੱਚ ਹੁਣ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਹੋਣੀਆਂ ਹਨ, ਜਿਸ ਨੂੰ ਲੈ ਕੇ ਹਰ ਪਾਰਟੀ ਪੱਬਾਂ ਭਾਰ ਹੋਈ ਪਈ ਹੈ। ਅੱਜ ਨਾਮਜ਼ਦਗੀ ਦਾ ਆਖਰੀ ਦਿਨ ਸੀ। ਇਸ ਦੀ ਵੋਟਿੰਗ 21 ਦਸੰਬਰ ਨੂੰ ਹੋਵੇਗੀ। ਉੱਥੇ ਹੀ ਦੂਜੇ ਪਾਸੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨਗਰ ਨਿਗਮ ਤੇ ਨਗਰ ਕੌਂਸਲ ਦੇ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਨ ਦੇ ਹੁਕਮ ਦਿੱਤੇ ਹਨ।