ਕਿਸਾਨਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਕਿਹਾ; ‘ਅਦਾਲਤ ਦੇ ਦਰਵਾਜ਼ੇ ਤੁਹਾਡੇ ਲਈ ਹਮੇਸ਼ਾ ਖੁੱਲ੍ਹੇ ਹਨ’
18 ਦਿਸੰਬਰ 2024
MSP ਸਮੇਤ ਕਈ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਮਾਮਲੇ ‘ਚ ਬੁੱਧਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਪੰਜਾਬ ਸਰਕਾਰ ਨੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੂੰ ਦੱਸਿਆ ਕਿ ਖਨੌਰੀ ਸਰਹੱਦ ’ਤੇ ਅਣਮਿੱਥੇ ਸਮੇਂ ਲਈ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਹੋਰ ਕਿਸਾਨਾਂ ਨਾਲ ਕਈ ਲੰਬੀਆਂ ਮੀਟਿੰਗਾਂ ਕੀਤੀਆਂ ਗਈਆਂ। ਪਰ ਉਨ੍ਹਾਂ ਨੇ ਉੱਚ ਪੱਧਰੀ ਕਮੇਟੀ ਨਾਲ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ।ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਰੋਜ਼ਾਨਾ ਮਨਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਉਨ੍ਹਾਂ ਸੁਝਾਅ ਦਿੱਤਾ ਕਿ ਆਪਣੀਆਂ ਮੰਗਾਂ ਸਿੱਧੇ ਅਦਾਲਤ ‘ਚ ਰੱਖਣ ਦੀ ਉਨ੍ਹਾਂ ਨੂੰ ਇਜਾਜ਼ਤ ਦਿੱਤੀ ਜਾ ਸਕਦੀ ਹੈ।
ਸਿਖਰਲੀ ਅਦਾਲਤ ਨੇ ਕਿਹਾ ਕਿ ਅਸੀਂ ਸਪੱਸ਼ਟ ਕਰਦੇ ਹਾਂ ਕਿ ਕਿਸਾਨਾਂ ਵੱਲੋਂ ਸਿੱਧੇ ਜਾਂ ਆਪਣੇ ਅਧਿਕਾਰਤ ਨੁਮਾਇੰਦੇ ਰਾਹੀਂ ਕਿਸੇ ਵੀ ਸੁਝਾਅ ਜਾਂ ਮੰਗ ਲਈ ਅਦਾਲਤ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ। ਸੁਪਰੀਮ ਕੋਰਟ ਨੇ ਡੱਲੇਵਾਲ ਦੀ ਸਿਹਤ ਦਾ ਵੀ ਨੋਟਿਸ ਲਿਆ ਤੇ ਪੰਜਾਬ ਸਰਕਾਰ ਨੂੰ ਬਿਨਾਂ ਦੇਰੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਲਈ ਕਿਹਾ।ਸਿਖਰਲੀ ਅਦਾਲਤ ਨੇ ਕਿਹਾ ਕਿ ਅਸੀਂ ਸਪੱਸ਼ਟ ਕਰਦੇ ਹਾਂ ਕਿ ਕਿਸਾਨਾਂ ਵੱਲੋਂ ਸਿੱਧੇ ਜਾਂ ਆਪਣੇ ਅਧਿਕਾਰਤ ਨੁਮਾਇੰਦੇ ਰਾਹੀਂ ਕਿਸੇ ਵੀ ਸੁਝਾਅ ਜਾਂ ਮੰਗ ਲਈ ਅਦਾਲਤ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ। ਸੁਪਰੀਮ ਕੋਰਟ ਨੇ ਡੱਲੇਵਾਲ ਦੀ ਸਿਹਤ ਦਾ ਵੀ ਨੋਟਿਸ ਲਿਆ ਤੇ ਪੰਜਾਬ ਸਰਕਾਰ ਨੂੰ ਬਿਨਾਂ ਦੇਰੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਲਈ ਕਿਹਾ।