ਮੁੱਖ ਖ਼ਬਰਾਂਪੰਜਾਬ

ਫਤਹਿਗੜ੍ਹ ਪੰਜਤੂਰ ਦੇ ਦੋ ਵਾਰਡਾਂ ਵਿੱਚ ਹੋਣ ਵਾਲੀਆਂ ਨਗਰ ਪੰਚਾਇਤ ਚੋਣਾਂ ਦੇ ਪ੍ਰਬੰਧ ਮੁਕੰਮਲ

ਮੋਗਾ,19 ਦਿਸੰਬਰ 2024

ਜ਼ਿਲਾ ਮੋਗਾ ਦੇ ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਦੀਆਂ ਆਮ ਚੋਣਾਂ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਦੇ ਦੋ ਵਾਰਡਾਂ 8 ਤੇ 10 ਵਿੱਚ ਇੱਕ ਇੱਕ ਬੂਥ ਉਪਰ ਵੋਟਾਂ ਪੈਣ ਜਾ ਰਹੀਆਂ ਹਨ।ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੋਗਾ ਦੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਉਕਤ ਵਾਰਡਾਂ ਵਿੱਚ ਵੋਟਾਂ ਪੈਣ ਦਾ ਕਾਰਜ ਮਿਤੀ 21 ਦਸੰਬਰ 2024 ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਉਹਨਾਂ ਦੱਸਿਆ ਕਿ ਇਹਨਾਂ ਨੂੰ ਵੋਟਾਂ ਦਾ ਕਾਰਜ ਪੂਰੀ ਪਾਰਦਰਸ਼ੀ ਤੇ ਅਮਨ ਅਮਾਨ ਨਾਲ ਨੇਪਰੇ ਚਾੜਿਆ ਜਾਵੇਗਾ। ਇਹਨਾਂ ਚੋਣਾਂ ਵਿੱਚ ਚੋਣ ਅਮਲੇ ਦੀਆਂ 6 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਜਿਹਨਾਂ ਵਿੱਚ ਕੁੱਲ 24 ਮੁਲਾਜਮਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, 16 ਮੁਲਾਜਮਾਂ ਨੂੰ ਰਿਜਰਵ ਰੱਖਿਆ ਜਾਵੇਗਾ। ਹਰੇਕ ਟੀਮ ਵਿੱਚ 2 ਪੁਲਿਸ ਮੁਲਾਜਮ ਤਾਇਨਾਤ ਹਨ।  ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਫਤਹਿਗੜ੍ਹ ਪੰਜਤੂਰ ਦੇ 8 ਤੇ 10 ਵਾਰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦੀ ਵਰਤੋਂ ਬਿਨ੍ਹਾਂ ਕਿਸੇ ਲਾਲਚ ਜਾਂ ਡਰ ਤੋਂ ਕਰਨ ਨੂੰ ਯਕੀਨੀ ਬਣਾਉਣ।