SGPC ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ‘ਤੇ ਲਾਈ ਰੋਕ, ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਸੌਂਪਿਆ ਚਾਰਜ
ਪੰਜਾਬ ਨਿਊਜ਼,19 ਦਿਸੰਬਰ 2024
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਇਕੱਤਰਤਾ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ‘ਤੇ ਲੱਗੇ ਦੋਸ਼ਾਂ ਸਬੰਧੀ ਜਿੱਥੇ ਤਿੰਨ ਮੈਂਬਰੀ ਕਮੇਟੀ ਗਠਿਤ ਕਰਕੇ ਦੋ ਹਫ਼ਤੇ ਅੰਦਰ ਰਿਪੋਰਟ ਸੋੌਂਪਣ ਦਾ ਫੈਸਲਾ ਹੋਇਆ ਹੈ l ਉਥੇ ਹੀ ਉਸ ਸਮੇਂ ਤੱਕ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ‘ਤੇ ਰੋਕ ਲਗਾ ਦਿੱਤੀ ਗਈ ਹੈ | ਇਸ ਸਮੇਂ ਦਰਮਿਆਨ ਤਖਤ ਸ੍ਰੀ ਦਮਦਮਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਕਾਰਜਕਾਰੀ ਤੌਰ ‘ਤੇ ਸੇਵਾਵਾਂ ਨਿਭਾਉਣਗੇ |