ਹਰਿਆਣਾ ਦੀਆਂ 102 ਖਾਪਾਂ ਨੇ ਕਰ ਦਿੱਤਾ ਵੱਡਾ ਐਲਾਨ, ਕਿਸਾਨ ਅੰਦੋਲਨ ਮੁੜ ਭਖਿਆ,ਸਰਕਾਰ ਨੂੰ ਪਿਆ ਵਖਤ
20 ਦਿਸੰਬਰ 2024
ਪੰਜਾਬ ਤੋਂ ਬਾਅਦ ਹੁਣ ਹਰਿਆਣਾ ਦੇ ਕਿਸਾਨਾਂ ਨੇ ਵੀ ਵੱਡਾ ਐਲਾਨ ਕਰ ਦਿੱਤਾ ਹੈ। ਹਰਿਆਣਾ ਦੀਆਂ 102 ਖਾਪਾਂ ਨੇ ਹਰਿਆਣਾ ਤੇ ਪੰਜਾਬ ਦੀ ਸਰਹੱਦ ‘ਤੇ ਸ਼ੰਭੂ-ਖਨੌਰੀ ਬਾਰਡਰਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੀ ਹਮਾਇਤ ਦਾ ਐਲਾਨ ਕਰ ਦਿੱਤੀ ਹੈ। ਇਸ ਦੇ ਨਾਲ ਹੀ ਦੇਸ਼ ਭਰ ਦੀਆਂ ਹੋਰ ਕਿਸਾਨ ਜਥੇਬੰਦੀਆਂ ਵੀ ਮੈਦਾਨ ਵਿੱਚ ਨਿੱਤਰਣ ਲਈ ਤਿਆਰ ਹੋ ਗਈਆਂ ਹਨ। ਅਗਲੇ ਦਿਨਾਂ ਵਿੱਚ ਅੰਦੋਲਨ ਦੇਸ਼ ਅਂਦਰ ਫੈਲ ਸਕਦਾ ਹੈ।
ਦਰਅਸਲ ਸ਼ੰਭੂ-ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ‘ਚ ਹਰਿਆਣਾ ਦੀਆਂ ਖਾਪ ਪੰਚਾਇਤਾਂ ਖੁੱਲ੍ਹੇ ਆਮ ਇਕੱਠੇ ਹੋ ਗਈਆਂ ਹਨ। ਖਾਪਾਂ ਨੇ ਜਿੱਥੇ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਇੱਕ ਮੰਚ ‘ਤੇ ਲਿਆਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ, ਉੱਥੇ ਹੀ 29 ਦਸੰਬਰ ਨੂੰ ਹਿਸਾਰ ‘ਚ ਮਹਾਪੰਚਾਇਤ ਕਰਵਾਉਣ ਦਾ ਵੀ ਐਲਾਨ ਕੀਤਾ ਹੈ। ਇਸ ਮਹਾਪੰਚਾਇਤ ਵਿੱਚ ਸੰਘਰਸ਼ ਦੀ ਅਗਲੀ ਰਣਨੀਤੀ ਬਣਾ ਕੇ ਅਗਲੇ ਐਕਸ਼ਨ ਦਾ ਐਲਾਨਵ ਕੀਤਾ ਜਾਏਗਾ।
ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਨੂੰ ਮੋਰਚੇ ਨੇੜੇ ਅਸਥਾਈ ਹਸਪਤਾਲ ਵਿੱਚ ਸ਼ਿਫਟ ਕੀਤਾ ਜਾਵੇ। ਇਸ ‘ਤੇ ਸਰਕਾਰੀ ਵਕੀਲ ਦਾ ਕਹਿਣਾ ਹੈ ਕਿ ਕਿਸਾਨ ਆਗੂ ਦੇ ਸਾਰੇ ਟੈਸਟ ਹੋ ਚੁੱਕੇ ਹਨ। ਉਨ੍ਹਾਂ ਦੀ ਸਿਹਤ ਅਜੇ ਸਥਿਰ ਹੈ। ਉਨ੍ਹਾਂ ਨੂੰ ਸਰਕਾਰ ਦੀਆਂ ਹਦਾਇਤਾਂ ਤੇ ਕਿਸਾਨਾਂ ਦੀ ਮਨਜ਼ੂਰੀ ਨਾਲ ਹਸਪਤਾਲ ਵਿੱਚ ਸ਼ਿਫਟ ਕੀਤਾ ਜਾਵੇਗਾ।