ਮੁੱਖ ਮੰਤਰੀ ਵੱਲੋਂ ਕਰਫਿਊ ਵਿੱਚ ਦੋ ਹਫਤੇ ਹੋਰ ਵਾਧੇ ਦਾ ਐਲਾਨ – ਕਰਫਿਊ ਹੁਣ 17 ਮਈ ਤੱਕ ਜਾਰੀ ਰਹੇਗਾ ਪਰ ਕੱਲ• ਤੋਂ ਹਰ ਸਵੇਰ 4 ਘੰਟੇ ਰੋਟੇਸ਼ਨ ਨਾਲ ਖੁਲ੍ਹਣਗੀਆਂ ਦੁਕਾਨਾਂ

• ਸੂਬੇ ਦੀ ਅਰਥਚਾਰੇ ਦੀ ਮੁੜ ਸੁਰਜੀਤੀ ਲਈ ਮਜ਼ਦੂਰਾਂ ਦੇ ਫੈਕਟਰੀ ਅੰਦਰ ਜਾਂ ਗੁਆਂਢ ਵਿੱਚ ਪ੍ਰਬੰਧਾਂ ਨਾਲ ਉਦਯੋਗ ਖੋਲ•ਣ ਦੀ ਕੀਤੀ ਅਪੀਲ

ਚੰਡੀਗੜ•, 29 ਅਪਰੈਲ  ( ਨਿਊਜ਼ ਪੰਜਾਬ )
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਰਫਿਊ ਵਿੱਚ ਵਾਧੇ ਦਾ ਐਲਾਨ ਕਰਦਿਆਂ ਕਿਹਾ ਕਿ ਸੂਬੇ ਵਿੱਚ 3 ਮਈ ਤੋਂ ਬਾਅਦ ਦੋ ਹਫਤੇ ਲਈ ਹੋਰ ਕਰਫਿਊ ਲਾਗੂ ਰਹੇਗਾ ਪਰ ਕੱਲ• ਤੋਂ ਲੌਕਡਾਊਨ ਦੀਆਂ ਥੋੜੀਆਂ ਬੰਦਸ਼ਾਂ ਜ਼ਰੂਰ ਹਟਾਈਆਂ ਜਾ ਰਹੀਆਂ ਹਨ। ਇਹ ਥੋੜ•ੀਆਂ ਛੋਟਾਂ ਵੀ ਕੋਵਿਡ-19 ਦੇ ਇਹਤਿਆਤਾਂ ਦੀ ਪਾਲਣਾ ਕਰਦੇ ਹੋਏ ਸਿਰਫ ਗੈਰ ਸੀਮਤ ਤੇ ਗੈਰ ਰੈਡ ਜ਼ੋਨਾਂ ਲਈ ਦਿੱਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਕੋਵਿਡ ਦੀ ਸਥਿਤੀ ਵਿੱਚੋਂ ਬਾਹਰ ਕੱਢਣ ਲਈ ਬਣਾਈ ਗਈ ਮਾਹਿਰਾਂ ਦੀ ਕਮੇਟੀ ਦੀ ਰਿਪੋਰਟ ਅਤੇ ਸਮਾਜ ਦੇ ਵੱਖ-ਵੱਖ ਖੇਤਰਾਂ ਵੱਲੋਂ ਪ੍ਰਾਪਤ ਹੋਈ ਜਾਣਕਾਰੀ ਦੇ ਆਧਾਰ ‘ਤੇ ਇਹ ਜ਼ਰੂਰੀ ਹੈ ਕਿ ਲੌਕਡਾਊਨ ਦੀਆਂ ਬੰਦਸ਼ਾਂ ਹਾਲੇ ਥੋੜਾਂ ਸਮਾਂ ਹੋਰ ਜਾਰੀ ਰੱਖੀਆਂ ਜਾਣ।
ਪੰਜਾਬ ਵਿੱਚ ਕਰਫਿਊ/ਲੌਕਡਾਊਨ ਹੁਣ 17 ਮਈ ਤੱਕ ਜਾਰੀ ਰਹੇਗਾ ਪਰ ਇਸ ਦੇ ਨਾਲ ਹੀ ਕੱਲ• ਤੋਂ ਰੋਜ਼ਾਨਾ ਸਵੇਰੇ 7 ਤੋਂ 11 ਵਜੇ ਤੱਕ ਥੋੜ•ੀਆਂ ਛੋਟਾਂ ਜ਼ਰੂਰ ਮਿਲਣਗੀਆਂ। ਸੀਮਤ ਅਤੇ ਰੈਡ ਜ਼ੋਨ ਵਾਲੇ ਖੇਤਰਾਂ ਵਿੱਚ ਪਹਿਲਾਂ ਵਾਂਗ ਹੀ ਲੌਕਡਾਊਨ ਦੀਆਂ ਬੰਦਸ਼ਾਂ ਮੁਕੰਮਲ ਤੌਰ ‘ਤੇ ਸਖਤੀ ਨਾਲ ਲਾਗੂ ਰਹਿਣਗੀਆਂ।
ਸੂਬੇ ਦੇ ਲੋਕਾਂ ਦੇ ਨਾਮ ਜਾਰੀ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਦੀ ਦੋ ਹਫਤਿਆਂ ਬਾਅਦ ਸਮੀਖਿਆ ਕੀਤੀ ਜਾਵੇਗੀ ਅਤੇ ਜੇਕਰ ਮਹਾਮਾਰੀ ਕੰਟਰੋਲ ਵਿੱਚ ਰਹੀ ਤਾਂ ਹੋਰ ਢਿੱਲਾਂ ਬਾਅਦ ਵਿੱਚ ਐਲਾਨੀਆਂ ਜਾਣਗੀਆਂ।
ਮੁੱਖ ਮੰਤਰੀ ਵੱਲੋਂ ਥੋੜ•ੀਆਂ ਰਾਹਤਾਂ ਦੇਣ ਦੇ ਕੀਤੇ ਐਲਾਨ ਤਹਿਤ ਕੁਝ ਦੁਕਾਨਾਂ ਨੂੰ ਸਬੰਧਤ ਖੇਤਰਾਂ ਵਿੱਚ ਰੋਟੇਸ਼ਨ ਨਾਲ ਖੋਲ•ਣ ਦੀ ਆਗਿਆ ਹੋਵੇਗੀ। ਇਹ ਦੁਕਾਨਾਂ ਰੋਜ਼ਾਨਾ ਸਵੇਰੇ 7 ਤੋਂ 11 ਵਜੇ ਤੱਕ 50 ਫੀਸਦੀ ਸਟਾਫ ਸਮਰੱਥਾ ਨਾਲ ਖੋਲ•ੀਆਂ ਜਾ ਸਕਣਗੀਆਂ। ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦੇ ਦਿੱਤੇ ਗਏ ਹਨ ਕਿ ਉਹ ਮੁੱਖ ਮੰਤਰੀ ਦੇ ਨਿਰਦੇਸ਼ਾਂ ਤਹਿਤ ਦੁਕਾਨਾਂ ਨੂੰ ਖੋਲ•ਣ ਲਈ ਦੀ ਰੋਟੇਸ਼ਨਲ ਸਮਾਂ ਸਾਰਣੀ ਬਣਾ ਲੈਣ। ਇਹ ਆਦੇਸ਼ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੇ ਲਾਗੂ ਹੋਣ ਦੇ ਚਾਰ ਦਿਨ ਬਾਅਦ ਕੀਤੇ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਲੌਕਡਾਊਨ/ਕਰਫਿਊ ਸਵੇਰੇ 11 ਵਜੇ ਤੋਂ ਪਹਿਲਾਂ ਵਾਂਗ ਜਾਰੀ ਰਹੇਗਾ। ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਦੂਰੀ ਦੀ ਪਾਲਣਾ ਕਰਦੇ ਹੋਏ ਤੈਅ ਸਮੇਂ ਤੱਕ ਆਪਣੇ ਘਰਾਂ ਵਿੱਚ ਪਰਤ ਜਾਇਆ ਕਰਨ। ਛੋਟ ਵਾਲੇ ਸਮੇਂ ਦੌਰਾਨ ਬਾਹਰ ਨਿਕਲਣ ਵਾਲੇ ਵਿਅਕਤੀ ਨੂੰ ਮਾਸਕ ਪਹਿਨਣਾ ਅਤੇ ਦੂਜੇ ਵਿਅਕਤੀ ਤੋਂ 2 ਮੀਟਰ ਦੀ ਦੂਰੀ ਬਣਾਈ ਰੱਖਣੀ ਹੋਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਰਾਹਤ ਲੋਕਾਂ ਦੀ ਸਹੂਲਤ ਲਈ ਦਿੱਤੀ ਗਈ ਹੈ। ਉਹ ਇਸ ਰਾਹਤ ਦੇ ਸਮੇਂ ਦੌਰਾਨ ਦੋਸਤਾਂ ਜਾਂ ਹੋਰਨਾਂ ਨੂੰ ਨਾ ਮਿਲਣ। ਉਨ•ਾਂ ਕਿਹਾ ਕਿ ਜੇ ਹਫਤਿਆਂ ਵਿੱਚ ਸਥਿਤੀ ਵਿੱਚ ਸੁਧਾਰ ਹੋਇਆ ਤਾਂ ਅਸੀਂ ਹੋਰ ਕਦਮ ਚੁੱਕ ਸਕਦੇ ਹਨ।
ਮੁੱਖ ਮੰਤਰੀ ਵੱਲੋਂ ਐਲਾਨੀ ਸੀਮਿਤ ਢਿੱਲ ਵਿੱਚ ਭਲਕ ਤੋਂ ਮਲਟੀ ਬਰਾਂਡ ਤੇ ਸਿੰਗਲ ਬਰਾਂਡ ਮਾਲਜ਼ ਨੂੰ ਛੱਡ ਕੇ ਸਾਰੀਆਂ ਰਜਿਸਟਰਡ ਦੁਕਾਨਾਂ ਨੂੰ ਵਰਕਰਾਂ ਦੀ 50 ਫੀਸਦੀ ਗਿਣਤੀ ਨਾਲ ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤੱਕ ਖੋਲ•ਣ ਦੀ ਇਜਾਜ਼ਤ ਦਿੱਤੀ ਗਈ ਹੈ। ਨਵੀਆਂ ਹਦਾਇਤਾਂ ਮੁਤਾਬਕ ਇਸ ਸਮੇਂ ਦੌਰਾਨ ਸ਼ਹਿਰੀ ਇਲਾਕਿਆਂ ਵਿੱਚ ਸਾਰੀਆਂ ਇਕੱਲੀਆਂ ਦੁਕਾਨਾਂ, ਨੇਬਰਹੁੱਡ ਸ਼ਾਪਜ਼ ਅਤੇ ਰਿਹਾਇਸ਼ੀ ਕੰਪਲੈਕਸਾਂ ਵਿੱਚ ਦੁਕਾਨਾਂ ਨੂੰ ਖੋਲ•ਣ ਦੀ ਵੀ ਆਗਿਆ ਦਿੱਤੀ ਗਈ ਹੈ। ਇਨ•ਾਂ ਹਦਾਇਤਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਸੈਲੂਨ, ਹਜ਼ਾਮਤ ਕਰਨ ਵਾਲੀਆਂ ਦੁਕਾਨਾਂ ਆਦਿ ਸੇਵਾਵਾਂ ਬੰਦ ਰਹਿਣਗੀਆਂ। ਇਸੇ ਤਰ•ਾਂ ਲੌਕਡਾਊਨ ਦੇ ਸਮੇਂ ਦੌਰਾਨ ਈ-ਕਾਮਰਸ ਕੰਪਨੀਆਂ ਨੂੰ ਸਿਰਫ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਹੋਵੇਗੀ।
ਉਦਯੋਗ ਨੂੰ ਖੋਲ•ਣ ਲਈ ਆਪਣੀ ਸਰਕਾਰ ਦੀ ਦਿਲਚਸਪੀ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਜਿਹੜੇ ਉਦਯੋਗ ਕਾਮਿਆਂ ਦੇ ਰਹਿਣ-ਸਹਿਣ ਦਾ ਬੰਦੋਬਸਤ ਕਰ ਸਕਦੇ ਹੋਣ ਜਾਂ ਫਿਰ ਕਾਮੇ ਨਾਲ ਲਗਦੇ ਇਲਾਕਿਆਂ ਤੋਂ ਆਉਂਦੇ ਹਨ, ਨੂੰ ਆਪਣੇ ਯੂਨਿਟ ਚਲਾਉਣ ਦੀ ਅਪੀਲ ਕੀਤੀ ਤਾਂ ਕਿ ਸੂਬੇ ਦੇ ਅਰਚਥਾਰੇ ਨੂੰ ਮੁੜ ਪੈਰਾਂ-ਸਿਰ ਕੀਤਾ ਜਾ ਸਕੇ।
ਲੌਕਡਾਊਨ ਦੇ ਸਮੇਂ ਦੌਰਾਨ ਬਾਹਰਲੇ ਸੂਬਿਆਂ ਵਿੱਚ ਵੱਡੀ ਗਿਣਤੀ ਵਿੱਚ ਫਸੇ ਪੰਜਾਬੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ•ਾਂ ਨੂੰ ਵਾਪਸ ਲਿਆਉਣਾ ਉਨ•ਾਂ ਦੀ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਪਰ ਇਨ•ਾਂ ਨੂੰ 21 ਦਿਨਾਂ ਲਈ ਏਕਾਂਤਵਾਸ ਵਿੱਚ ਰਹਿਣਾ ਪਵੇਗਾ। ਉਨ•ਾਂ ਦੱਸਿਆ ਕਿ ਸੂਬੇ ਨੇ ਸਾਰੇ ਜ਼ਿਲਿ•ਆਂ ਵਿੱਚ ਇਨ•ਾਂ ਦੇ ਏਕਾਂਤਵਾਸ ਲਈ ਬੰਦੋਬਸਤ ਕੀਤੇ ਹਨ। ਉਨ•ਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਐਨ.ਆਰ.ਆਈਜ਼ ਦੀ ਘਰ ਵਾਪਸੀ ਦੌਰਾਨ ਪੰਜਾਬ ਵਿੱਚ ਸਮੱਸਿਆ ਗੰਭੀਰ ਹੋਈ ਸੀ ਅਤੇ ਇਸ ਤੋਂ ਬਾਅਦ ਨਿਜ਼ਾਮੂਦੀਨ ਦੇ ਸਮਾਗਮ ਵਿੱਚ ਸ਼ਾਮਲ ਹੋਣ ਵਾਲਿਆਂ ਦੀ ਸੂਬੇ ਵਿੱਚ ਵਾਪਸੀ ਹੋਣ ‘ਤੇ ਇਹ ਸਮੱਸਿਆ ਹੋਰ ਵਧ ਗਈ ਸੀ। ਉਨ•ਾਂ ਕਿਹਾ ਕਿ ਸੂਬਾ ਇਹ ਸਹਿਣ ਨਹੀਂ ਕਰ ਸਕਦਾ ਕਿ ਦੂਜੇ ਸੂਬਿਆਂ ਤੋਂ ਆਉਣ ਵਾਲਿਆਂ ਨਾਲ ਹਾਲਾਤ ਇਕ ਵਾਰ ਫੇਰ ਬੇਕਾਬੂ ਹੋ ਜਾਣ। ਉਨ•ਾਂ ਕਿਹਾ ਕਿ ਦੂਜੇ ਸੂਬਿਆਂ ਤੋਂ ਆਪਣੇ ਘਰ ਆਉਣ ਵਾਲਿਆਂ ਨੂੰ ਏਕਾਂਤਵਾਸ ਵਿੱਚ ਰੱਖਣਾ ਲੋਕਾਂ ਦੀ ਸੁਰੱਖਿਆ ਲਈ ਜ਼ਰੂਰੀ ਹੈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਐਲਾਨੀ ਗਈ ਰਾਹਤ ਨਾਲ ਪੰਜਾਬ ਦੇ ਲੋਕਾਂ ਨੂੰ ਫਾਇਦਾ ਹੋਵੇਗਾ ਜੋ ਪਿਛਲੇ 38 ਦਿਨਾਂ ਤੋਂ ਕਰਫਿਊ ਦੀਆਂ ਵੱਖ-ਵੱਖ ਬੰਦਸ਼ਾਂ ‘ਚ ਰਹਿ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਲਈ ਇਸ ਨੂੰ ਔਖਾ ਸਮਾਂ ਦੱਸਿਆ ਜਿਨ•ਾਂ ਨੇ ਆਪਣੇ ਲਈ, ਪਰਿਵਾਰਾਂ ਅਤੇ ਸੂਬੇ ਲਈ ਵੱਡੀ ਕੁਰਬਾਨੀ ਕੀਤੀ ਹੈ। ਉਨ•ਾਂ ਕਿਹਾ ਕਿ ਮਹਾਮਾਰੀ ਨੂੰ ਕਾਬੂ ਕਰਨਾ ਲਾਜ਼ਮੀ ਹੈ ਜਿਸ ਨਾਲ ਸੂਬੇ ਵਿੱਚ ਹੁਣ ਤੱਕ 330 ਵਿਅਕਤੀ ਪ੍ਰਭਾਵਿਤ ਹੋਏ ਹਨ।
ਕੋਰੋਨਾਵਾਇਰਸ ਨੂੰ ਲੰਮੀ ਲੜਾਈ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਵੱਖ-ਵੱਖ ਮਾਹਿਰਾਂ ਦੀ ਇਸ ਬਾਰੇ ਵੱਖੋ-ਵੱਖ ਰਾਏ ਹੈ ਪਰ ਅਜਿਹੇ ਸੰਕੇਤ ਮਿਲਦੇ ਹਨ ਕਿ ਕੋਰੋਨਾਵਾਇਰਸ ਦਾ ਸੰਕਟ ਜੁਲਾਈ/ਅਗਸਤ ਤੱਕ ਜਾਂ ਇੱਥੋਂ ਤੱਕ ਸਤੰਬਰ ਤੱਕ ਜਾਰੀ ਰਹੇਗਾ। ਕੋਰੋਨਾਵਾਇਰਸ ਦੀ ਮਾਰ ਤੋਂ ਕਿਸੇ ਵੀ ਮੁਲਕ ਦੇ ਨਾ ਬਚਣ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਰੋਗ ਨਾਲ ਵਿਸ਼ਵ ਭਰ ਵਿੱਚ ਵੱਡੀ ਪੱਧਰ ‘ਤੇ ਜਾਨਾਂ ਗਈਆਂ ਹਨ ਅਤੇ ਇਕੱਲੇ ਅਮਰੀਕਾ ਵਿੱਚ ਲਗਪਗ 50000 ਮੌਤਾਂ ਹੋਈਆਂ ਹਨ ਅਤੇ ਹੁਣ ਤੱਕ 10 ਲੱਖ ਕੇਸ ਸਾਹਮਣੇ ਆਏ ਹਨ। ਉਨ•ਾਂ ਨੇ ਇੰਗਲੈਂਡ, ਜਰਮਨੀ ਅਤੇ ਕੈਨੇਡਾ ਦੀਆਂ ਮਿਸਾਲਾਂ ਦਿੰਦਿਆਂ ਲਗਾਤਾਰ ਚੌਕਸ ਰਹਿਣ ਦੀ ਲੋੜ ‘ਤੇ ਜ਼ੋਰ ਦਿੱਤਾ।