ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ 50 ਯੂਨਿਟ ਖੂਨ ਦਾਨ
ਹੋਰ ਸੰਸਥਾਵਾਂ ਵੀ ਇਸ ਨੇਕ ਕਾਰਜ ਵਿੱਚ ਅੱਗੇ ਆਉਣ-ਅਮਰਿੰਦਰ ਸਿੰਘ ਮੱਲ•ੀ
ਲੁਧਿਆਣਾ, 29 ਅਪ੍ਰੈੱਲ (ਤਰਵਿੰਦਰ ਸਿੰਘ)-ਵਿਸ਼ਵ ਭਰ ਵਿੱਚ ਫੈਲੀ ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਬਿਮਾਰੀ ਦਾ ਮੁਕਾਬਲਾ ਕਰਨ ਲਈ ਹਰੇਕ ਵਿਭਾਗ ਵੱਲੋਂ ਆਪਣੇ-ਆਪਣੇ ਪੱਧਰ ‘ਤੇ ਯੋਗਦਾਨ ਪਾਇਆ ਜਾ ਰਿਹਾ ਹੈ। ਇਸੇ ਲੜੀ ਵਿੱਚ ਜ਼ਿਲ•ਾ ਰੈੱਡ ਕਰਾਸ ਸੁਸਾਇਟੀ ਵੱਲੋਂ ਵੀ ਪੀੜਤ ਲੋਕਾਂ ਨੂੰ ਬਚਾਉਣ ਲਈ ਆਪਣੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸੰਬੰਧੀ ਸੁਸਾਇਟੀ ਵੱਲੋਂ ਰੈੱਡ ਕਰਾਸ ਰਿਜ਼ਨਲ ਬਲੱਡ ਬੈਂਕ ਸਥਾਨਕ ਮਾਲ ਰੋਡ ਲੁਧਿਆਣਾ ਵਿਖੇ ਚਲਾਇਆ ਜਾ ਰਿਹਾ ਹੈ। ਮੌਜੂਦਾ ਸਮੇਂ ਬਲੱਡ ਦੀ ਘਾਟ ਅਤੇ ਦਿਨੋਂ ਦਿਨ ਇਸ ਦੀ ਵਧ ਰਹੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਸੁਸਾਇਟੀ ਵੱਲੋਂ ਵੱਖ-ਵੱਖ ਗੈਰ ਸਰਕਾਰੀ ਸਮਾਜਿਕ ਸੰਸਥਾਵਾਂ ਨੂੰ ਵੱਧ ਤੋਂ ਵੱਧ ਖੂਨ ਦਾਨ ਕਰਨ ਦੀ ਅਪੀਲ ਕੀਤੀ ਗਈ ਹੈ।
ਸੁਸਾਇਟੀ ਦੇ ਕਾਰਜਕਾਰੀ ਸਕੱਤਰ ਸ੍ਰੀ ਬਲਬੀਰ ਐਰੀ ਨੇ ਦੱਸਿਆ ਕਿ ਸੁਸਾਇਟੀ ਦੀ ਇਸ ਅਪੀਲ ਨੂੰ ਮੰਨਦਿਆਂ ਕਈ ਸੰਸਥਾਵਾਂ ਨੇ ਅੱਗੇ ਆ ਕੇ ਸਹਿਯੋਗ ਦਿੱਤਾ ਹੈ। ਇਸੇ ਤਹਿਤ ਹੀ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਖੂਨਦਾਨੀਆਂ ਰਾਹੀਂ ਸੇਵਾ ਸ਼ੁਰੂ ਕੀਤੀ ਗਈ ਹੈ। ਖੂਨ ਦਾਨ ਵੇਲੇ ਬਕਾਇਦਾ ਸਮਾਜਿਕ ਦੂਰੀ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਖੂਨਦਾਨੀਆਂ ਵੱਲੋਂ 50 ਯੂਨਿਟ ਖੂਨ ਦਾਨ ਕੀਤਾ ਗਿਆ। ਵਲੰਟੀਅਰ ਖੂਨਦਾਨੀਆਂ ਨੂੰ ਉਤਸ਼ਾਹਿਤ ਕਰਨ ਲਈ ਸ੍ਰ. ਅਮਰਿੰਦਰ ਸਿੰਘ ਮੱਲ•ੀ ਉੱਪ ਮੰਡਲ ਮੈਜਿਸਟ੍ਰੇਟ ਲੁਧਿਆਣਾ (ਪੱਛਮੀ) ਵਿਸ਼ੇਸ਼ ਤੌਰ ‘ਤੇ ਰੈੱਡ ਕਰਾਸ ਸੁਸਾਇਟੀ ਵਿਖੇ ਪਹੁੰਚੇ। ਸ੍ਰ. ਮੱਲ•ੀ ਨੇ ਸ੍ਰ. ਨਿਮਾਣਾ ਅਤੇ ਜਥੇਬੰਦੀ ਦਾ ਧੰਨਵਾਦ ਕਰਦਿਆਂ ਹੋਰਨਾਂ ਜਥੇਬੰਦੀਆਂ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਨੇਕ ਕੰਮ ਵਿੱਚ ਅੱਗੇ ਆਉਣ।