ਮੁੱਖ ਖ਼ਬਰਾਂਅੰਤਰਰਾਸ਼ਟਰੀ

ਪਾਕਿਸਤਾਨ ਨੇ ਅਫ਼ਗਾਨਿਸਤਾਨ ‘ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

25 ਦਿਸੰਬਰ 2024

ਪਾਕਿਸਤਾਨ ਅਤੇ ਅਫਗਾਨਿਸਤਾਨ ਵਿਚਾਲੇ ਹਾਲੀਆ ਅੱਤਵਾਦੀ ਘਟਨਾਵਾਂ ਕਾਰਨ ਤਣਾਅਪੂਰਨ ਸਥਿਤੀ ਬਣੀ ਹੋਈ ਹੈ। ਹੁਣ ਤਾਜ਼ਾ ਘਟਨਾਕ੍ਰਮ ਵਿੱਚ ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਹਵਾਈ ਹਮਲਾ ਕਰ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਹਮਲਾ ਮੰਗਲਵਾਰ ਰਾਤ ਨੂੰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਪਾਕਿਸਤਾਨ ਵੱਲੋਂ ਕੀਤੇ ਗਏ ਇਸ ਹਵਾਈ ਹਮਲੇ ਵਿੱਚ ਹੁਣ ਤੱਕ 15 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ਚੁੱਕੀ ਹੈ। ਇਨ੍ਹਾਂ ਵਿੱਚ ਕਈ ਔਰਤਾਂ ਅਤੇ ਬੱਚੇ ਵੀ ਸ਼ਾਮਲ ਸਨ।

ਪਾਕਿਸਤਾਨ ਨੇ ਇਹ ਹਵਾਈ ਹਮਲਾ ਅਫਗਾਨਿਸਤਾਨ ‘ਚ ਲੁਕੇ ਪਾਕਿਸਤਾਨੀ ਤਹਿਰੀਕ-ਏ-ਤਾਲਿਬਾਨ ਦੇ ਅੱਤਵਾਦੀਆਂ ਨੂੰ ਨਿਸ਼ਾਨਾ ਬਣਾਉਣ ਲਈ ਕੀਤਾ ਸੀ। ਮੀਡੀਆ ਰਿਪੋਰਟਾਂ ਮੁਤਾਬਕ ਇਸ ਹਮਲੇ ਵਿੱਚ ਲਾਮਨ ਸਮੇਤ ਸੱਤ ਪਿੰਡਾਂ ਨੂੰ ਨਿਸ਼ਾਨਾ ਬਣਾਇਆ ਗਿਆ। ਹਮਲੇ ਦੌਰਾਨ ਇੱਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ ਹੋ ਗਈ। ਇਸ ਹਵਾਈ ਹਮਲੇ ਤੋਂ ਬਾਅਦ ਕਾਫੀ ਨੁਕਸਾਨ ਹੋਇਆ ਹੈ ਅਤੇ ਇਲਾਕੇ ‘ਚ ਤਣਾਅ ਹੋਰ ਵਧਣ ਦੀ ਸੰਭਾਵਨਾ ਹੈ