ਕੀ ਅਕਾਲੀ ਦਲ ਨਹੀਂ ਲੜ ਸਕੇਗਾ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆ ਚੋਣਾਂ?
ਚੰਡੀਗੜ੍ਹ, 25 ਦਸੰਬਰ 2024
ਹਰਿਆਣਾ ਦੇ ਗੁਰਦੁਆਰਾ ਚੋਣ ਕਮਿਸ਼ਨਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਹਲਫ਼ਨਾਮੇ ਵਿੱਚ ਕਿਹਾ ਹੈ ਕਿ ਭਾਰਤੀ ਚੋਣ ਕਮਿਸ਼ਨ ਕੋਲ ਦਰਜ ਸਿਆਸੀ ਦਲ ਨੂੰ ਆਪਣੀ ਪਾਰਟੀ ਵਜੋਂ ਜਾਂ ਪਾਰਟੀ ਦੇ ਚੋਣ ਨਿਸ਼ਾਨ ਉੱਪਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਦੀਆਂ ਚੋਣਾਂ ਲੜਨ ਦੀ ਇਜਾਜ਼ਤ ਨਹੀਂ ਹੈ।
ਇਹ ਬਿਆਨ ਸ਼੍ਰੋਮਣੀ ਅਕਾਲੀ ਦਲ ਨੂੰ HSGMC elections ਲੜਨ ਤੋਂ ਅਯੋਗ ਠਹਿਰਾਏ ਜਾਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੇ ਜਵਾਬ ਵਿੱਚ ਦਾਖਲ ਕੀਤਾ ਗਿਆ ਹੈ ਕਿਉਂਕਿ ਅਕਾਲੀ ਦਲ ਨੂੰ ਲੋਕ ਪ੍ਰਤੀਨਿਧਤਾ ਕਾਨੂੰਨ ਤਹਿਤ ਰਜਿਸਟਰਡ ਸਿਆਸੀ ਪਾਰਟੀ ਵਜੋਂ ਦਰਜਾ ਰੱਖਣ ਕਾਰਨ ਉਕਤ ਕਮਿਸ਼ਨ ਵੱਲੋਂ ਚੋਣਾਂ ਲੜਨ ਤੋਂ ਰੋਕ ਦਿੱਤਾ ਗਿਆ ਸੀ।