ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 32ਵੇ ਵੀ ਜਾਰੀ,ਕਲ ਸੁਪਰੀਮ ਕੋਰਟ ਸੁਣਨਗੇ ਡਲੇਵਾਲ ਦਾ ਪੱਖ
27 ਦਿਸੰਬਰ 2024
ਸੁਪਰੀਮ ਕੋਰਟ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ ਅਤੇ ਉਸ ਨੂੰ ਜਲਦੀ ਤੋਂ ਜਲਦੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਸੁਪਰੀਮ ਕੋਰਟ ਨੇ 32ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਦੀ ਸਿਹਤ ਅਤੇ ਇਲਾਜ ਸਬੰਧੀ ਪੰਜਾਬ ਸਰਕਾਰ ਤੋਂ ਹਲਫ਼ਨਾਮਾ ਮੰਗਿਆ ਹੈ ਅਤੇ ਭਲਕੇ ਮੁੜ ਸੁਣਵਾਈ ਕਰਨ ਦਾ ਫ਼ੈਸਲਾ ਕੀਤਾ ਹੈ। ਜਸਟਿਸ ਸੂਰਿਆ ਕਾਂਤ ਨੇ ਕਿਹਾ ਕਿ ਅਸੀਂ ਭਲਕੇ ਸੁਣਵਾਈ ਦੌਰਾਨ ਜਗਜੀਤ ਸਿੰਘ ਡੱਲੇਵਾਲ ਨਾਲ ਆਨਲਾਈਨ ਗੱਲ ਕਰਾਂਗੇ। ਉਸ ਤੋਂ ਬਾਅਦ ਕੋਈ ਹੁਕਮ ਦੇਵਾਂਗੇ। ਸਾਡੀ ਪਹਿਲੀ ਤਰਜੀਹ ਉਨ੍ਹਾਂ ਦੀ ਜ਼ਿੰਦਗੀ ਹੈ। ਸੁਪਰੀਮ ਕੋਰਟ ਨੇ ਸੂਬੇ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਭਲਕੇ ਹੋਣ ਵਾਲੀ ਸੁਣਵਾਈ ਵਿੱਚ ਆਨਲਾਈਨ ਹਾਜ਼ਰ ਹੋਣ ਲਈ ਵੀ ਕਿਹਾ ਹੈ।