ਪੰਜਾਬ ਦੇ ਬਠਿੰਡਾ ‘ਚ ਦਰਦਨਾਕ ਹਾਦਸਾ, ਬਠਿੰਡਾ-ਤਲਵੰਡੀ ਸਾਬੋ ਰੋਡ ‘ਤੇ ਯਾਤਰੀਆਂ ਨਾਲ ਭਰੀ ਬੱਸ ਨਾਲੇ ‘ਚ ਡਿੱਗੀ; 8 ਲੋਕਾਂ ਦੇ ਮਾਰੇ ਜਾਣ ਦੀ ਸੂਚਨਾ
ਪੰਜਾਬ ਨਿਊਜ਼,27 ਦਿਸੰਬਰ 2024
ਪੰਜਾਬ ਦੇ ਬਠਿੰਡਾ ‘ਚ ਬੱਸ ਦੇ ਨਾਲੇ ‘ਚ ਡਿੱਗਣ ਨਾਲ ਵੱਡਾ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਬੱਸ ਵਿੱਚ 45 ਤੋਂ ਵੱਧ ਯਾਤਰੀ ਸਵਾਰ ਸਨ। ਇਹ ਹਾਦਸਾ ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਜੀਵਨ ਸਿੰਘ ਵਾਲਾ ਨੇੜੇ ਵਾਪਰਿਆ। ਇਸ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਹੈ। ਇਸ ਦੇ ਨਾਲ ਹੀ ਇਸ ਹਾਦਸੇ ‘ਚ ਕਰੀਬ 15 ਲੋਕ ਜ਼ਖਮੀ ਹੋ ਗਏ ਹਨ। NDRF ਦੀ ਟੀਮ ਬਚਾਅ ਲਈ ਮੌਕੇ ‘ਤੇ ਪਹੁੰਚ ਗਈ ਹੈ।
ਬੱਸ ਦੇ ਨਾਲੇ ਵਿੱਚ ਡਿੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਲੋਕਾਂ ਨੂੰ ਕੱਢਣ ਦਾ ਕੰਮ ਜਾਰੀ ਹੈ। ਇਹ ਬੱਸ ਸਰਦੂਲਗੜ੍ਹ ਤੋਂ ਬਠਿੰਡਾ ਆ ਰਹੀ ਸੀ।