ਅੰਮ੍ਰਿਤਸਰਮੁੱਖ ਖ਼ਬਰਾਂਪੰਜਾਬ

ਅੰਮ੍ਰਿਤਸਰ ਪੁਲਿਸ ਨੇ ਨਾਰਕੋ ਟੇਰਰ ਮਾਡਿਊਲ ਦਾ ਕੀਤਾ ਪਰਦਾਫਾਸ਼,2 ਆਰੋਪੀ ਗ੍ਰਿਫਤਾਰ, ਡੇਢ ਕਿਲੋ ਹੀਰੋਇਨ,1 ਹੈੱਡ ਗ੍ਰਨੇਡ ਤੇ 2 ਪਿਸਟਲ ਬਰਾਮਦ

ਪੰਜਾਬ ਨਿਊਜ਼,28 ਦਿਸੰਬਰ 2024

ਅੰਮ੍ਰਿਤਸਰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਵਿਦੇਸ਼ ਤੋਂ ਸੰਚਾਲਿਤ ਨਾਰਕੋ-ਟੇਰਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਗੁਰਜੀਤ ਸਿੰਘ ਵਾਸੀ ਡਾਂਡੇ (ਅੰਮ੍ਰਿਤਸਰ ਦਿਹਾਤੀ) ਅਤੇ ਬਲਜੀਤ ਸਿੰਘ ਵਾਸੀ ਛਾਪਾ (ਤਰਨਤਾਰਨ) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਪੁਲਸ ਮੁਤਾਬਕ ਗ੍ਰਿਫਤਾਰ ਵਿਅਕਤੀਆਂ ਨੇ 17 ਦਸੰਬਰ 2024 ਨੂੰ ਇਸਲਾਮਾਬਾਦ ਪੁਲਸ ਸਟੇਸ਼ਨ ‘ਤੇ ਗ੍ਰਨੇਡ ਹਮਲਾ ਕੀਤਾ ਸੀ। ਇਸ ਕਾਰਵਾਈ ਤਹਿਤ ਹੁਣ ਤੱਕ 1.4 ਕਿਲੋ ਹੈਰੋਇਨ, ਇੱਕ ਹੈਂਡ ਗਰਨੇਡ ਅਤੇ ਦੋ ਪਿਸਤੌਲ ਬਰਾਮਦ ਕੀਤੇ ਜਾ ਚੁੱਕੇ ਹਨ।