ਪੰਜਾਬ ਬੰਦ’ਨੂੰ ਲੈ ਕੇ ਇਨ੍ਹਾਂ ਥਾਵਾਂ’ਤੇ ਆਵਾਜਾਈ ਪੂਰੀ ਤਰ੍ਹਾਂ ਟੱਪ,ਜਾਣੋ ਤਾਜ਼ਾ ਸਥਿਤੀ..
ਪੰਜਾਬ ਨਿਊਜ਼,30 ਦਿਸੰਬਰ 2024
ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਅੱਜ ਪੈਟਰੋਲ ਪੰਪ, ਗੈਸ ਸਟੇਸ਼ਨ, ਦੁਕਾਨਾਂ, ਦਫ਼ਤਰ ਆਦਿ ਬੰਦ ਰੱਖਣ ਦੇ ਨਾਲ-ਨਾਲ ਕਿਸਾਨਾਂ ਨੇ ਆਵਾਜਾਈ ਵੀ ਬੰਦ ਰੱਖਣ ਦਾ ਐਲਾਨ ਕੀਤਾ ਹੈ।
ਅੱਜ ਦਿਨ ਚੜ੍ਹਦੇ ਹੀ ਸਵੇਰੇ ਪਟਿਆਲਾ ਅਤੇ ਟਾਂਡਾ ਵਿੱਚ ਸਬਜ਼ੀ ਮੰਡੀਆਂ ਬੰਦ ਰਹੀਆਂ। ਇਸ ਦੇ ਨਾਲ ਹੀ ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਲਾਡੋਵਾਲ ਟੋਲ ਪਲਾਜ਼ਾ ‘ਤੇ ਵੀ ਕਿਸਾਨਾਂ ਵੱਲੋਂ ਰੋਸ ਵਜੋਂ ਆਵਾਜਾਈ ਠੱਪ ਕਰ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਪਟਿਆਲਾ ਦੇ ਢੇਰੀ ਜੱਟਾਂ ਟੋਲ ਪਲਾਜ਼ਾ ‘ਤੇ ਵੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਤਹਿਤ ਪਟਿਆਲਾ ਤੋਂ ਚੰਡੀਗੜ੍ਹ ਤੱਕ ਸੜਕ ਪੂਰੀ ਤਰ੍ਹਾਂ ਬੰਦ ਹੈ। ਟਾਂਡਾ ਉੜਮੁੜ ਦੇ ਅੱਡਾ ਸਰਾਂ ਵਿੱਚ ਕਿਸਾਨਾਂ ਨੇ ਟਾਂਡਾ ਹੁਸ਼ਿਆਰਪੁਰ ਰੋਡ ਜਾਮ ਕਰ ਦਿੱਤਾ ਹੈ।
ਕਿਸਾਨਾਂ ਨੇ ਪਿੰਡ ਸਿੱਧੂਵਾਲ ਵਿੱਚ ਭਾਖੜਾ ਨਹਿਰ ਦੇ ਪੁਲ ’ਤੇ ਬੈਠ ਕੇ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਪਟਿਆਲਾ-ਰਾਜਪੁਰਾ ਰੋਡ ‘ਤੇ ਧਾਰੜੀ ਜੱਟਾਂ ਟੋਲ ਵੀ ਜਾਮ ਕਰਕੇ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ ਹੈ |
ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਆਪਣੇ ਸਾਰੇ ਦਫ਼ਤਰ ਬੰਦ ਰੱਖਣ ਦਾ ਐਲਾਨ ਕੀਤਾ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਪੀ.ਯੂ. ਨੇ ਅੱਜ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਪਟਵਾਰੀਆਂ ਨੇ ਵੀ ਪੰਜਾਬ ਬੰਦ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।