ਜਸਵੀਰ ਸਿੰਘ ਗੜੀ ਦੇ ਆਮ ਆਦਮੀ ਪਾਰਟੀ ‘ਚ ਸ਼ਾਮਲ ! ਮਾਇਆਵਤੀ ਨੇ ਬਸਪਾ ‘ਚੋਂ ਕੀਤਾ ਸੀ ਬਰਖ਼ਾਸਤ
1 ਜਨਵਰੀ 2024
ਬਹੁਜਨ ਸਮਾਜ ਪਾਰਟੀ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜੀ ਦੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਣ ਦੀਆਂ ਚਰਚਾਵਾਂ ਹਨ। ਪਤਾ ਲੱਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਗੜੀ ਨੂੰ ਆਪ ‘ਚ ਸ਼ਾਮਿਲ ਕਰਵਾ ਸਕਦੇ ਹਨ। ਹਾਲਾਂਕਿ ਕਿਸੇ ਨੇ ਪੁਸ਼ਟੀ ਨਹੀਂ ਕੀਤੀ ਪਰ ਭਰੋਸੇਯੋਗ ਸੂਤਰ ਦੱਸਦੇ ਹਨ ਕਿ ਜਸਬੀਰ ਸਿੰਘ ਗੜੀ ਨੇ ਆਪ ‘ਚ ਸ਼ਾਮਿਲ ਹੋਣ ਦਾ ਪੂਰਾ ਮਨ ਬਣਾ ਲਿਆ ਹੈ ਤੇ ਉਹ ਪਾਰਟੀ ‘ਚ ਸ਼ਾਮਲ ਹੋ ਸਕਦੇ ਹਨ। ਇੱਥੇ ਦੱਸਣਾ ਬਣਦਾ ਹੈ ਕਿ ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਕੁਮਾਰੀ ਮਾਇਆਵਤੀ ਨੇ ਬੀਤੇ ਦਿਨ ਜਸਵੀਰ ਸਿੰਘ ਗੜੀ ਨੂੰ ਪਾਰਟੀ ਤੋਂ ਬਰਖ਼ਾਸਤ ਕਰ ਦਿੱਤਾ ਸੀ।