ਮੁੱਖ ਖ਼ਬਰਾਂਪੰਜਾਬ

ਪੰਜਾਬ ਦੇ 12 ਜ਼ਿਲ੍ਹਿਆਂ ਲਈ ਮੀਂਹ ਦਾ ਅਲਰਟ ਜਾਰੀ – ਉੱਤਰੀ ਭਾਰਤ ਵਿੱਚ ਠੰਢ ਵਧੀ 

ਨਿਊਜ਼ ਪੰਜਾਬ:2 ਜਨਵਰੀ 2024

ਨਵੇਂ ਸਾਲ ਦੇ ਪਹਿਲੇ ਦਿਨ ਬੁੱਧਵਾਰ ਨੂੰ ਪੰਜਾਬ ਨੇ ਹੱਡ ਭੰਨਵੀਂ ਠੰਢ ਦਾ ਸਾਹਮਣਾ ਕੀਤਾ। ਸੂਬੇ ਦੇ 8 ਜ਼ਿਲ੍ਹਿਆਂ ਵਿੱਚ ਕੜਾਕੇ ਦੀ ਠੰਢ ਪਈ ਹੈ। ਹੁਣ ਮੌਸਮ ਵਿਭਾਗ ਵੱਲੋਂ ਪੰਜਾਬ ਦੇ 12 ਜ਼ਿਲ੍ਹਿਆਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਸ਼ਾਮਲ ਹਨ। ਬਠਿੰਡਾ ਵਿੱਚ ਸਭ ਤੋਂ ਘੱਟ ਪਾਰਾ 4.4 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 7.8 ਡਿਗਰੀ ਰਿਹਾ।

ਮੌਸਮ ਵਿਭਾਗ ਅਨੁਸਾਰ

ਉੱਤਰ-ਪੱਛਮੀ ਦਿਸ਼ਾ ਤੋਂ ਵਗਣ ਵਾਲੀਆਂ ਬਰਫੀਲੀਆਂ ਹਵਾਵਾਂ ਨੇ ਨਵੇਂ ਸਾਲ ਦੇ ਪਹਿਲੇ ਦਿਨ ਉੱਤਰੀ ਭਾਰਤ ਵਿੱਚ ਠੰਢ ਨੂੰ ਵਧਾ ਦਿੱਤਾ ਹੈ। ਫਿਲਹਾਲ ਸਰਦੀ ਦੇ ਕਹਿਰ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਇੱਕ ਹਫ਼ਤੇ ਦੇ ਅੰਦਰ ਦੋ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪੱਛਮੀ ਹਿਮਾਲੀਅਨ ਰਾਜਾਂ ਵਿੱਚ ਬਰਫ਼ਬਾਰੀ ਹੋਵੇਗੀ। ਹਿਮਾਚਲ ਪ੍ਰਦੇਸ਼ ਵਿੱਚ 7 ਜਨਵਰੀ ਤੱਕ ਮੀਂਹ ਅਤੇ ਬਰਫ਼ਬਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ ਵੀ 12 ਜ਼ਿਲ੍ਹਿਆਂ ਵਿੱਚ ਤਿੰਨ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਠੰਢ ਨਾਲ ਆਮ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧਣਗੀਆਂ।