ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਅਤੇ ਕਪੂਰਥਲਾ ਸਮੇਤ ਕਈ ਇਲਾਕੇ ਰਹਿਣਗੇ ਸੰਘਣੀ ਧੁੰਦ ਦੀ ਮਾਰ ਹੇਠ
ਮੌਸਮ ਵਿਭਾਗ:3 ਜਨਵਰੀ 2024
ਦੇਸ਼ ‘ਚ ਕੜਾਕੇ ਦੀ ਠੰਡ ਦੇ ਵਿਚਕਾਰ ਸ਼ੁੱਕਰਵਾਰ ਨੂੰ ਸੰਘਣੀ ਧੁੰਦ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਸੰਘਣੀ ਧੁੰਦ ਛਾਈ ਰਹੀ। ਇਸ ਨਾਲ ਦਿੱਖ ਅਤੇ ਤਾਪਮਾਨ ਵਿੱਚ ਗਿਰਾਵਟ ਆਈ। ਇਸ ਕਾਰਨ ਰੇਲ ਅਤੇ ਹਵਾਈ ਸੰਚਾਲਨ ਪ੍ਰਭਾਵਿਤ ਹੋਇਆ ਹੈ।ਟਰੇਨਾਂ ਵੀ ਦੇਰੀ ਨਾਲ ਚੱਲ ਰਹੀਆਂ ਹਨ
ਇਸ ਦੌਰਾਨ ਦਿੱਲੀ ਤੋਂ ਰਵਾਨਾ ਹੋਣ ਅਤੇ ਦਿੱਲੀ ਆਉਣ ਵਾਲੀਆਂ ਟਰੇਨਾਂ ਵੀ ਦੇਰੀ ਨਾਲ ਚੱਲ ਰਹੀਆਂ ਹਨ, ਜਦਕਿ ਕੁਝ ਰੂਟਾਂ ‘ਤੇ ਸਮੇਂ ‘ਚ ਬਦਲਾਅ ਕੀਤਾ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਦਿੱਲੀ, ਲਖਨਊ, ਬੈਂਗਲੁਰੂ, ਅੰਮ੍ਰਿਤਸਰ ਅਤੇ ਗੁਹਾਟੀ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਅਤੇ ਕਪੂਰਥਲਾ ਸਮੇਤ ਕਿਹੜੇ ਇਲਾਕੇ ਹਨ ਧੁੰਦ ਦੀ ਮਾਰ ਹੇਠ?
ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਦਿੱਲੀ, ਰਾਜਸਥਾਨ ਦੇ ਕੋਟਾ, ਬੂੰਦੀ, ਸੀਕਰ, ਝੁੰਝੁਨੂ, ਚੁਰੂ, ਸ੍ਰੀਗੰਗਾਨਗਰ ਅਤੇ ਟੋਂਕ, ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਅਤੇ ਕਪੂਰਥਲਾ ਅਤੇ ਹਰਿਆਣਾ ਦੇ ਕੁਰੂਕਸ਼ੇਤਰ, ਪੰਕੂਛ ਅਤੇ ਅੰਬਾਲਾ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਦੀ ਚੇਤਾਵਨੀ ਦਿੱਤੀ ਹੈ। ਇਸ ਦੌਰਾਨ ਹਿਮਾਚਲ ਪ੍ਰਦੇਸ਼ ਅਤੇ ਲੱਦਾਖ ਦੇ ਕੁਝ ਹਿੱਸਿਆਂ ‘ਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਹਿਣ ਦੀ ਭਵਿੱਖਬਾਣੀ ਕੀਤੀ ਹੈ।