ਅਭਿਨੇਤਾ ਅੱਲੂ ਅਰਜੁਨ ਨੂੰ ਵੱਡੀ ਰਾਹਤ, ਸੰਧਿਆ ਥੀਏਟਰ ਭਗਦੜ ਮਾਮਲੇ ‘ਚ ਮਿਲੀ ਜ਼ਮਾਨਤ
3 ਜਨਵਰੀ 2025
ਮਸ਼ਹੂਰ ਅਦਾਕਾਰ ਅੱਲੂ ਅਰਜੁਨ ਨੂੰ ਸੰਧਿਆ ਥੀਏਟਰ ਭਗਦੜ ਮਾਮਲੇ ਵਿੱਚ ਵੱਡੀ ਰਾਹਤ ਮਿਲੀ ਹੈ। ਹੈਦਰਾਬਾਦ ਦੀ ਨਾਮਪੱਲੀ ਅਦਾਲਤ ਨੇ ਪੁਸ਼ਪਾ 2 ਦੀ ਸਕ੍ਰੀਨਿੰਗ ਦੌਰਾਨ ਭਗਦੜ ‘ਚ 35 ਸਾਲਾ ਔਰਤ ਦੀ ਮੌਤ ਦੀ ਜਾਂਚ ਦੇ ਮਾਮਲੇ ‘ਚ ਅੱਲੂ ਅਰਜੁਨ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਅੱਲੂ ਅਰਜੁਨ ਨੂੰ ਜ਼ਮਾਨਤ ਦੀਆਂ ਸ਼ਰਤਾਂ ਦੇ ਹਿੱਸੇ ਵਜੋਂ 50-50ਹਜ਼ਾਰ ਰੁਪਏ ਦੀਆਂ ਦੋ ਜ਼ਮਾਨਤਾਂ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਹੈ।