ਮੁੱਖ ਖ਼ਬਰਾਂ

ਚੰਡੀਗੜ੍ਹ ‘ਚ ਵਧੀਆਂ ਸਕੂਲਾਂ ਦੀਆਂ ਛੁੱਟੀਆਂ, ਵਧਦੀ ਠੰਡ ਕਾਰਨ ਫੈਸਲਾ, ਹੁਣ ਇਸ ਤਰੀਕ ਤੋਂ ਖੁੱਲ੍ਹਣਗੇ ਸਕੂਲ-ਸਿੱਖਿਆ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ

ਚੰਡੀਗੜ੍ਹ,5 ਜਨਵਰੀ 2025

ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਦਾ ਸਮਾਂ ਬਦਲਿਆ ਹੈ ਤੇ ਅੱਠਵੀਂ ਕਲਾਸ ਤੱਕ ਦੇ ਸਕੂਲ 11 ਜਨਵਰੀ ਤਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਸਬੰਧੀ ਸਕੂਲਾਂ ਵਿਚ ਸਿਰਫ ਆਨਲਾਈਨ ਕਲਾਸਾਂ ਹੀ ਲੱਗਣਗੀਆਂ। ਸਕੂਲਾਂ ਨੂੰ ਕਿਹਾ ਗਿਆ ਹੈ ਕਿ ਉਹ ਆਨਲਾਈਨ ਕਲਾਸਾਂ ਸਵੇਰ ਨੌਂ ਵਜੇ ਤੋਂ ਬਾਅਦ ਹੀ ਲਾਉਣ ਤੇ ਇਸ ਅਨੁਸਾਰ ਹੀ ਸਕੂਲ ਦਾ ਸਟਾਫ ਸੱਦਣ।

ਇਸ ਤੋਂ ਇਲਾਵਾ ਨੌਵੀਂ ਤੋਂ ਬਾਰ੍ਹਵੀਂ ਤਕ ਦੀਆਂ ਕਲਾਸਾਂ ਲਈ ਸਕੂਲ ਸਾਢੇ ਨੌਂ ਵਜੇ ਤੋਂ ਬਾਅਦ ਹੀ ਖੋਲ੍ਹਣ ਲਈ ਕਿਹਾ ਗਿਆ ਹੈ ਤੇ ਇਨ੍ਹਾਂ ਜਮਾਤਾਂ ਲਈ ਛੁੱਟੀ ਸਾਢੇ ਤਿੰਨ ਵਜੇ ਤੋਂ ਪਹਿਲਾਂ ਕਰਨ ਲਈ ਕਿਹਾ ਗਿਆ ਹੈ। ਇਹ ਹੁਕਮ ਡਾਇਰੈਕਟਰ ਸਕੂਲ ਐਜੂਕੇਸ਼ਨ ਹਰਸੁਹਿੰਦਰ ਪਾਲ ਸਿੰਘ ਬਰਾੜ ਵਲੋਂ ਅੱਜ ਜਾਰੀ ਕੀਤੇ ਗਏ। ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿਚ ਠੰਢ ਲਗਾਤਾਰ ਵਧ ਰਹੀ ਹੈ ਤੇ ਪਿਛਲੇ ਕਈ ਦਿਨਾਂ ਤੋਂ ਧੁੰਦ ਵੀ ਜ਼ਿਆਦਾ ਪੈ ਰਹੀ ਹੈ ਜਿਸ ਕਾਰਨ ਯੂਟੀ ਦੇ ਸਿੱਖਿਆ ਵਿਭਾਗ ਨੇ ਸ਼ਹਿਰ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਤੇ ਨਿੱਜੀ ਸਕੂਲਾਂ ਲਈ ਹੁਕਮ ਜਾਰੀ ਕੀਤੇ ਹਨ