ਬਠਿੰਡਾ’ਚ ਕੱਪੜੇ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ,ਕਾਰ ਵੀ ਸੜੀ
ਬਠਿੰਡਾ,5 ਜਨਵਰੀ 2025
ਬਠਿੰਡਾ ਦੇ ਕਸਬਾ ਭਗਤਾ ਭਾਈਕਾ ਦੀ ਪੰਨੂ ਮਾਰਕੀਟ ਵਿੱਚ ਕੱਪੜੇ ਦੀ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ। ਦਿਨ ਚੜ੍ਹਨ ਤੋਂ ਪਹਿਲਾਂ ਹੀ ਕੱਪੜੇ ਦੀ ਦੁਕਾਨ ਨੂੰ ਅੱਗ ਲੱਗ ਗਈ ਤੇ ਗਲੀ ਵਿੱਚ ਖੜ੍ਹੀ ਕਾਰ ਨੂੰ ਲਪੇਟ ਵਿੱਚ ਲੈ ਲਿਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਦੁਕਾਨ ਅਤੇ ਕਾਰ ਬੁਰੀ ਤਰ੍ਹਾਂ ਸੜਨ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਪ੍ਰਸ਼ਾਸਨ ਅਤੇ ਦੁਕਾਨਦਾਰਾਂ ਵੱਲੋਂ ਅੱਗ ਬੁਝਾਉਣ ਦੀ ਕੋਸ਼ਿਸ਼ ਜਾਰੀ ਹੈ।