ਕਰਫਿਊ/ਲੌਕਡਾਊਨ ਦੌਰਾਨ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਸਮੱਗਰੀ ਪਹੁੰਚਾਉਣ ਲਈ ਪੈਰਾ ਲੀਗਲ ਵਲੰਟੀਅਰ ਵੀ ਨਿਭਾਅ ਰਹੇ ਸੇਵਾ
-ਘਰੇਲੂ ਹਿੰਸਾ ਤੋਂ ਪੀੜਤ ਵਿਅਕਤੀ, ਔਰਤ, ਬੱਚੇ, ਬਜ਼ੁਰਗ ਟੋਲ ਫਰੀ ਨੰਬਰ 1968 ‘ਤੇ ਸੰਪਰਕ ਕਰਨ-ਸਕੱਤਰ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ
ਲੁਧਿਆਣਾ, 30 ਅਪ੍ਰੈੱਲ (ਨਿਊਜ਼ ਪੰਜਾਬ )-ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਵੱਖ-ਵੱਖ ਪੈਰਾ ਲੀਗਲ ਵਲੰਟੀਅਰਾਂ ਵੱਲੋਂ ਕਰਫਿਊ/ਲੌਕਡਾਊਨ ਦੌਰਾਨ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਸਮੱਗਰੀ ਪਹੁੰਚਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਪ੍ਰੀਤੀ ਸੁਖੀਜਾ, ਸਕੱਤਰ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਨੇ ਦੱਸਿਆ ਕਿ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਵੱਖ-ਵੱਖ ਪੈਰਾ ਲੀਗਲ ਵਲੰਟੀਅਰਾਂ ਦੀ ਮਦਦ ਨਾਲ ਜ਼ਿਲ•ਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਅਤੇ ਵੱਖ-ਵੱਖ ਗੈਰ-ਸਰਕਾਰੀ ਸੰਸਥਾਵਾਂ (ਐਨ.ਜੀ.ਓਜ.) ਦੇ ਸਹਿਯੋਗ ਨਾਲ ਵੱਧ ਤੋਂ ਵੱਧ ਲੋੜਵੰਦ ਵਿਅਕਤੀਆਂ ਤੱਕ ਰਾਸ਼ਨ ਸਮੱਗਰੀ ਪਹੁੰਚਾਈ ਜਾ ਰਹੀ ਹੈ ਤਾਂ ਜੋ ਪੰਜਾਬ ਵਿੱਚ ਕਰਫਿਊ/ਲੌਕਡਾਊਨ ਦੇ ਸਮੇਂ ਵਿੱਚ ਕਿਸੇ ਵਿਅਕਤੀ ਨੂੰ ਰਾਸ਼ਨ ਆਦਿ ਦੀ ਘਾਟ ਕਾਰਣ ਭੁੱਖੇ ਪੇਟ ਸੌਂਣਾ ਨਾ ਪਵੇ। ਜ਼ਿਲ•ਾ ਲੁਧਿਆਣਾ ਅਧੀਨ ਪੈਂਦੇ ਉਪ ਮੰਡਲਾਂ ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੀ ਪੈਰਾ ਲੀਗਲ ਵਲੰਟੀਅਰਾਂ ਵੱਲੋਂ ਆਪੋ ਆਪਣੇ ਇਲਾਕੇ ਵਿੱਚ ਜ਼ਰੂਰਤਮੰਦ ਵਿਅਕਤੀਆਂ ਦੀ ਹਰ ਕਿਸਮ ਦੀ ਸੰਭਵ ਮਦਦ ਕੀਤੀ ਜਾ ਰਹੀ ਹੈ।
ਸ੍ਰੀਮਤੀ ਪ੍ਰੀਤੀ ਸੁਖੀਜਾ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਪੰਜਾਬ ਵਿੱਚ ਕਰਫਿਊ/ਲੌਕਡਾਊਨ ਦੇ ਸਮੇਂ ਦੌਰਾਨ ਘਰੇਲੂ ਹਿੰਸਾ ਤੋਂ ਪੀੜਤ ਵਿਅਕਤੀ, ਔਰਤ, ਬੱਚੇ, ਬਜ਼ੁਰਗ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਨੰਬਰ 1968 ‘ਤੇ ਸੰਪਰਕ ਕਰ ਸਕਦੇ ਹਨ ਤਾਂ ਜੋ ਪੀੜਤਾਂ ਨੂੰ ਤੁਰੰਤ ਕਾਨੂੰਨੀ ਸਹਾਇਤਾ ਉਪਲਬਧ ਕਰਵਾਈ ਜਾ ਸਕੇ। ਉਨ•ਾਂ ਦੱਸਿਆ ਕਿ ਜ਼ਿਲ•ਾ ਲੁਧਿਆਣਾ ਨਾਲ ਸਬੰਧਤ ਉਪਰੋਕਤ ਵਿਅਕਤੀ ਕਾਨੂੰਨੀ ਸਹਾਇਤਾ ਲੈਣ ਲਈ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਦਫਤਰ ਦੇ ਫੋਨ ਨੰਬਰ 01612400051 ਜਾਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਟੋਲ ਫਰੀ ਨੰਬਰ 1968 ‘ਤੇ ਵੀ ਸੰਪਰਕ ਕਰ ਸਕਦੇ ਹਨ।
ਉਨ•ਾਂ ਇਹ ਵੀ ਦੱਸਿਆ ਕਿ ਪੰਜਾਬ ਵਿੱਚ ਕਰਫਿਊ/ਲੌਕਡਾਊਨ ਦੌਰਾਨ ਰਾਸ਼ਨ ਜਾਂ ਹੋਰ ਕਿਸੇ ਕਿਸਮ ਦੀ ਮਦਦ ਸਬੰਧੀ ਪੰਜਾਬ ਸਰਕਾਰ ਦੇ ਟੋਲ ਫਰੀ ਨੰਬਰ 112 ਜਾਂ 1905 ‘ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਜ਼ਿਲ•ਾ ਲੁਧਿਆਣਾ ਨਾਲ ਸਬੰਧਤ ਜ਼ਰੂਰਤਮੰਦ ਵਿਅਕਤੀ ਜ਼ਿਲ•ਾ ਪ੍ਰਸ਼ਾਸ਼ਨ ਦੇ ਫੋਨ ਨੰਬਰ 01612403500 ਜਾਂ 01612405200 ਜਾਂ 01612405400 ਜਾਂ 0161-2405700 ‘ਤੇ ਸੰਪਰਕ ਕਰ ਸਕਦੇ ਹਨ।