ਲੁਧਿਆਣਾਮੁੱਖ ਖ਼ਬਰਾਂ

ਪਨਬਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਬੱਸਾਂ ਦਾ ਚੱਕਾ ਜਾਮ; ਲੋਕਾਂ ਵਿੱਚ ਹਾਹਕਾਰ

ਪੰਜਾਬ ਨਿਊਜ਼: 6 ਜਨਵਰੀ 2025

ਪੰਜਾਬ ਭਰ ਵਿੱਚ ਪਨ ਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵਰਕਰ ਯੂਨੀਅਨ ਤਿੰਨ ਦਿਨਾਂ ਲਈ ਹੜਤਾਲ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਲੁਧਿਆਣਾ ਵਿੱਚ ਹੜਤਾਲ ‘ਤੇ ਬੈਠੇ ਕਾਮਿਆਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਠੇਕੇਦਾਰੀ ਸਿਸਟਮ ਨੂੰ ਖਤਮ ਕਰਨ ਅਤੇ ਹੋਰ ਹੱਕੀ ਮੰਗਾਂ ਨੂੰ ਲੈ ਕੇ ਆਪਣੀਆਂ ਮੰਗਾਂ ਦਾ ਪ੍ਰਗਟਾਵਾ ਕਰ ਰਹੇ ਹਨ, ਪਰ ਸਰਕਾਰ ਹਮੇਸ਼ਾ ਉਨ੍ਹਾਂ ਨੂੰ ਟਾਲ ਰਹੀ ਹੈ।