ਹਰਿਆਣਾ ਸਰਕਾਰ ਕੁਰੂਕਸ਼ੇਤਰ ਵਿਖੇ ਸਿੱਖ ਅਜਾਇਬ ਘਰ ਦੀ ਸਥਾਪਨਾ ਅਤੇ ਲੋਹਗੜ੍ਹ ਨੂੰ ਸੈਰ ਸਪਾਟੇ ਦੇ ਕੇਂਦਰ ਵਜੋਂ ਵਿਕਸਤ ਕਰੇਗੀ
ਨਿਊਜ਼ ਪੰਜਾਬ
ਚੰਡੀਗੜ੍ਹ 7 ਜਨਵਰੀ – ਹਰਿਆਣਾ ਸਰਕਾਰ ਕੁਰੂਕਸ਼ੇਤਰ ਵਿਖੇ ਸਿੱਖ ਅਜਾਇਬ ਘਰ ਦੀ ਸਥਾਪਨਾ ਅਤੇ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਥਾਪਿਤ ਕੀਤੀ ਰਾਜਧਾਨੀ ਲੋਹਗੜ੍ਹ ਸਾਹਿਬ ਨੂੰ ਸੈਰ ਸਪਾਟੇ ਦੇ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ
ਸਰਬੰਸਦਾਨੀ ਦਸਮ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੁਰੂਕਸ਼ੇਤਰ ਵਿਖੇ ਸਿੱਖ ਅਜਾਇਬ ਘਰ ਦੀ ਸਥਾਪਨਾ ਸਬੰਧੀ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਪਵਿੱਤਰ ਰਾਜਧਾਨੀ ਲੋਹਗੜ੍ਹ ਸਾਹਿਬ ਦੀ ਉਸਾਰੀ ਕੀਤੀ ਸੀ, ਉਸ ਪਵਿੱਤਰ ਅਸਥਾਨ ਨੂੰ ਸੂਬੇ ਦੀ ਸਰਕਾਰ ਵੱਲੋਂ ਸੈਰ ਸਪਾਟੇ ਦੇ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਇਸ ਦੇ ਲਈ ਲੋਹਗੜ੍ਹ ਵਿੱਚ ਬੰਦਾ ਸਿੰਘ ਬਹਾਦਰ ਟਰੱਸਟ ਬਣਾਇਆ ਗਿਆ
ਲੋਹਗੜ੍ਹ ਪ੍ਰੋਜੈਕਟ ਵਿਕਾਸ ਕਮੇਟੀ ਦੀ ਇਸ ਮੀਟਿੰਗ ਵਿੱਚ ਕਮੇਟੀ ਦੇ ਮੁੱਖ ਸਰਪ੍ਰਸਤ, ਕੇਂਦਰੀ ਮੰਤਰੀ, ਸੀਨੀਅਰ ਆਗੂ ਸ਼੍ਰੀ ਮਨੋਹਰ ਲਾਲ ਖੱਟੜ , ਟੀਮ ਹਰਿਆਣਾ ਦੇ ਕੈਬਨਿਟ ਮੰਤਰੀ @drarvindksharma , ਸਾਬਕਾ ਕੈਬਨਿਟ ਮੰਤਰੀ ਸ਼੍ਰੀ @chkanwarpal ਅਤੇ ਕਮੇਟੀ ਦੇ ਹੋਰ ਸਤਿਕਾਰਯੋਗ ਮੈਂਬਰ ਮੋਜ਼ੂਦ ਸਨ।