7 ਜਨਵਰੀ 2025
ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਦੇਰ ਰਾਤ ਅਚਾਨਕ ਤਬੀਅਤ ਵਿਗੜ ਗਈ। ਉਨ੍ਹਾਂ ਦਾ ਅਚਾਨਕ ਬਲੱਡ ਪ੍ਰੈਸ਼ਰ ਘਟ ਗਿਆ। ਇਹ ਹਾਲਾਤ ਕਰੀਬ ਇਕ ਘੰਟਾ ਰਹੇ। ਡਾਕਟਰਾਂ ਵੱਲੋਂ ਮੁੱਢਲੀ ਸਹਾਇਤਾ ਦੇਣ ਤੋਂ ਕਰੀਬਨ ਇਕ ਘੰਟੇ ਬਾਅਦ ਬਲੱਡ ਪ੍ਰੈਸ਼ਰ ਨਾਰਮਲ ਹੋਇਆ।ਡਾਕਟਰਾਂ ਦਾ ਕਹਿਣਾ ਕਿਸੇ ਵੇਲੇ ਕੁਝ ਵੀ ਹੋ ਸਕਦਾ ਹੈ।