ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ,5 ਫਰਵਰੀ ਨੂੰ ਹੋਵੇਗੀ ਵੋਟਿੰਗ
ਨਵੀ ਦਿੱਲੀ ,7 ਜਨਵਰੀ 2025
ਚੋਣ ਕਮਿਸ਼ਨ ਨੇ ਅੱਜ ਐਲਾਨ ਕੀਤਾ ਕਿ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਇੱਕ ਪੜਾਅ ਵਿੱਚ 5 ਫਰਵਰੀ ਨੂੰ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 8 ਫਰਵਰੀ ਨੂੰ ਹੋਵੇਗੀ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਹੋਰ ਸੀਨੀਅਰ ਚੋਣ ਅਧਿਕਾਰੀਆਂ ਦੁਆਰਾ ਇੱਕ ਪ੍ਰੈਸ ਕਾਨਫਰੰਸ ਵਿੱਚ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ।
70 ਮੈਂਬਰੀ ਵਿਧਾਨ ਸਭਾ ਦਾ ਕਾਰਜਕਾਲ 23 ਫਰਵਰੀ ਨੂੰ ਖਤਮ ਹੋ ਰਿਹਾ ਹੈ ਅਤੇ ਇਸ ਤੋਂ ਪਹਿਲਾਂ ਨਵੇਂ ਸਦਨ ਦੇ ਗਠਨ ਲਈ ਚੋਣਾਂ ਹੋਣੀਆਂ ਹਨ। ਰਾਸ਼ਟਰੀ ਰਾਜਧਾਨੀ ਵਿੱਚ ਰਵਾਇਤੀ ਤੌਰ ‘ਤੇ ਵਿਧਾਨ ਸਭਾ ਚੋਣਾਂ ਇੱਕੋ ਪੜਾਅ ਵਿੱਚ ਹੁੰਦੀਆਂ ਰਹੀਆਂ ਹਨ।