ਮੁੱਖ ਖ਼ਬਰਾਂ

ਮੁੰਗੇਲੀ ਜ਼ਿਲ੍ਹੇ’ਚ ਸੈਫਲਾਵਰ ਪਲਾਂਟ’ ਚ ਚਿਮਨੀ ਡਿੱਗਣ ਕਾਰਨ ਵਾਪਰਿਆ ਵੱਡਾ ਹਾਦਸਾ ,ਮਲਬੇ ਹੇਠ ਦੱਬਣ ਕਾਰਣ ਕਈ ਲੋਕਾਂ ਦੀ ਮੌਤ ਦਾ ਖਦਸ਼ਾ 

ਛੱਤੀਸਗੜ੍ਹ:9 ਜਨਵਰੀ 2025

ਛੱਤੀਸਗੜ੍ਹ ਦੇ ਮੁੰਗੇਲੀ ਜ਼ਿਲ੍ਹੇ ਵਿੱਚ ਨਿਰਮਾਣ ਅਧੀਨ ਸੈਫਲਾਵਰ ਪਲਾਂਟ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ ਹੈ। ਇੱਥੇ ਦੱਸਿਆ ਜਾ ਰਿਹਾ ਹੈ ਕਿ ਚਿਮਨੀ ਡਿੱਗਣ ਕਾਰਨ 25 ਤੋਂ ਵੱਧ ਲੋਕ ਮਲਬੇ ਹੇਠਾਂ ਦੱਬੇ ਹੋਏ ਹਨ। ਇਸ ਹਾਦਸੇ ‘ਚ 9 ਲੋਕਾਂ ਦੀ ਮੌਤ ਹੋਣ ਦਾ ਖਦਸ਼ਾ ਹੈ। ਹਾਲਾਂਕਿ ਇਸ ਗੱਲ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ। ਮਲਬੇ ‘ਚ ਫਸੇ ਲੋਕਾਂ ਨੂੰ ਕੱਢਣ ਲਈ ਰੈਸਕਿਊ ਆਪਰੇਸ਼ਨ ਜਾਰੀ ਹੈ। ਬਚਾਅ ਕਾਰਜ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਇਹ ਘਟਨਾ ਸਰਗਾਂਵ ਥਾਣਾ ਖੇਤਰ ਦੇ ਰਾਮਬੋਦ ਇਲਾਕੇ ਦੀ ਹੈ।

ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਸ ਟੀਮ ਮੌਕੇ ‘ਤੇ ਪਹੁੰਚ ਗਈ। ਨੇੜਲੇ ਜ਼ਿਲ੍ਹਿਆਂ ਤੋਂ ਵੀ ਪ੍ਰਸ਼ਾਸਨ ਦੀਆਂ ਟੀਮਾਂ ਪਹੁੰਚ ਰਹੀਆਂ ਹਨ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।