ਮੁੱਖ ਖ਼ਬਰਾਂਪੰਜਾਬ

ਪੰਜਾਬ ਵਿੱਚ ਸੰਘਣੀ ਧੁੰਦ ਦਾ ਕਹਿਰ ਜਾਰੀ, PRTC ਬੱਸ ਅਤੇ ਟਰੈਕਟਰ ਟਰਾਲੀ ਵਿਚਾਲੇ ਹੋਈ ਭਿਆਨਕ ਟੱਕਰ, ਕੰਡਕਟਰ ਦੀ ਹੋਈ ਮੌਤ,11 ਜ਼ਖਮੀ 

ਪੰਜਾਬ ਨਿਊਜ਼,10 ਜਨਵਰੀ 2025

ਪੰਜਾਬ ਵਿਚ ਸੰਘਣੀ ਧੁੰਦ ਪੈ ਰਹੀ ਹੈ। ਜਿਸ ਨਾਲ ਕਈ ਥਾਵਾਂ ਤੇ ਭਿਆਨਕ ਹਾਦਸੇ ਵਾਪਰ ਰਹੇ ਹਨ। ਅਜਿਹਾ ਹੀ ਮਾਮਲਾ ਜ਼ਿਲ੍ਹਾ ਸੰਗਰੂਰ ਤੋਂ ਸਾਹਮਣੇ ਆਇਆ ਹੈ। ਜਿਥੇ ਸੰਘਣੀ ਧੁੰਦ ਕਾਰਨ ਪੀਆਰਟੀਸੀ ਬੱਸ ਅਤੇ ਟਰੈਕਟਰ ਟਰਾਲੀ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਕੰਡਕਟਰ ਦੀ ਮੌਤ ਹੋ ਗਈ ਜਦਕਿ 11 ਦੇ ਕਰੀਬ ਸਵਾਰੀਆਂ ਜ਼ਖ਼ਮੀ ਹੋ ਗਈਆਂ।