ਸ਼ਾਹੀ ਸ਼ਹਿਰ ਪਟਿਆਲਾ ਨੂੰ ਮਿਲਿਆ ਨਵਾਂ ਮੇਅਰ:ਆਪ’ ਦੇ ਕੁੰਦਨ ਗੋਗੀਆ ਹੋਣਗੇ ਪਟਿਆਲਾ ਦੇ ਨਵੇਂ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਵੀ ਹੋਣਗੇ ਨਾਮਜ਼ਦ
ਪਟਿਆਲਾ, 10 ਜਨਵਰੀ 2025
‘ਆਪ’ ਕੌਂਸਲਰ ਕੁੰਦਨ ਗੋਗੀਆ ਪਟਿਆਲਾ ਦੇ ਨਵੇਂ ਮੇਅਰ ਹੋਣਗੇ।ਹਰਿੰਦਰ ਕੋਹਲੀ ਸੀਨੀਅਰ ਡਿਪਟੀ ਮੇਅਰ ਅਤੇ ਜਗਦੀਪ ਜੱਗਾ ਰਾਇਲ ਸਿਟੀ ਦੇ ਡਿਪਟੀ ਮੇਅਰ ਹੋਣਗੇ।
ਇਹ ਐਲਾਨ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਪੰਜਾਬ ਦੇ ਮੰਤਰੀ ਡਾ: ਬਲਬੀਰ ਸਿੰਘ, ਬੀਰਇੰਦਰ ਗੋਇਲ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨੇ ਕੀਤਾ |ਅਰੋੜਾ ਨੇ ਦਾਅਵਾ ਕੀਤਾ ਕਿ ਨਗਰ ਨਿਗਮ ਦੇ ਤਿੰਨੋਂ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ ਹੈ।ਹਾਲ ਹੀ ‘ਚ ਹੋਈਆਂ ਨਗਰ ਨਿਗਮ ਚੋਣਾਂ ‘ਚ ‘ਆਪ’ ਨੂੰ ਸ਼ਾਨਦਾਰ ਜਿੱਤ ਮਿਲੀ ਸੀ। ਪਾਰਟੀ ਨੇ 53 ਵਿੱਚੋਂ 43 ਸੀਟਾਂ ਜਿੱਤੀਆਂ ਹਨ।