ਲੁਧਿਆਣਾਮੁੱਖ ਖ਼ਬਰਾਂਪੰਜਾਬ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ‘ਤੇ CM ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ, ਦੁਪਹਿਰ 3 ਵਜੇ ਹੋਵੇਗਾ ਸਸਕਾਰ

ਪੰਜਾਬ ਨਿਊਜ਼,11 ਜਨਵਰੀ 2025

ਬੀਤੀ ਰਾਤ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦਾ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਇਸ ਘਟਨਾ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਪਰਿਵਾਰ ਨਾਲ ਹਮਦਰਦੀ ਜਤਾਉਂਦਿਆਂ ਹੋਇਆਂ ਪਰਮਾਤਮਾ ਅੱਗੇ ਉਨ੍ਹਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ ਹੈ।

ਮੁੱਖ ਮੰਤਰੀ ਨੇ ਟਵਿੱਟਰ ‘ਤੇ ਲਿਖਿਆ, “ਲੁਧਿਆਣਾ ਪੱਛਮੀ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਗੁਰਪ੍ਰੀਤ ਗੋਗੀ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਗੋਗੀ ਜੀ ਬੇਹੱਦ ਵਧੀਆ ਇਨਸਾਨ ਸਨ। ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਦੁਖਦਾਈ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖ਼ਸ਼ਣ। ਵਾਹਿਗੁਰੂ ਵਾਹਿਗੁਰੂ”

ਲੁਧਿਆਣਾ ਪੱਛਮੀ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਗੁਰਪ੍ਰੀਤ ਗੋਗੀ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਗੋਗੀ ਜੀ ਬੇਹੱਦ ਵਧੀਆ ਇਨਸਾਨ ਸਨ। ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ।

ਲੁਧਿਆਣਾ ਵਿੱਚ ਗੁਰਪ੍ਰੀਤ ਗੋਗੀ ਦਾ ਬਾਅਦ ਦੁਪਹਿਰ 3 ਵਜੇ ਸਿਵਲ ਲਾਈਨ ਸ਼ਮਸ਼ਾਨਘਾਟ ਵਿਚ ਸਸਕਾਰ ਕੀਤਾ ਜਾਵੇਗਾ।