ਮੁੱਖ ਖ਼ਬਰਾਂਪੰਜਾਬ

ਬਾਘਾ ਪੁਰਾਣਾ ਤੋਂ ਆਪ ਵਿਧਾਇਕ ਅੰਮ੍ਰਿਤਪਾਲ ਸੁੱਖਾਨੰਦ ਦੀ ਗੱਡੀ ਹੋਈ ਹਾਦਸੇ ਦਾ ਸ਼ਿਕਾਰ,ਗੰਨਮੈਨ ਹੋਏ ਗੰਭੀਰ ਜਖਮੀ

ਨਿਊਜ਼ ਪੰਜਾਬ,11 ਜਨਵਰੀ 2025

ਦਿੱਲੀ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕਰਨ ਜਾ ਰਹੇ ਬਾਘਾਪੁਰਾਣਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਸਰਕਾਰੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਕੋਈ ਨੁਕਸਾਨ ਨਹੀਂ ਹੋਇਆ ਪਰ ਉਨ੍ਹਾਂ ਦਾ ਸੁਰੱਖਿਆ ਗਾਰਡ ਜ਼ਖ਼ਮੀ ਹੋ ਗਿਆ। ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸ਼ੁੱਕਰਵਾਰ ਰਾਤ ਨੂੰ ਉਹ ਦਿੱਲੀ ਜਾ ਰਿਹਾ ਸੀ ਕਿ ਜੀਂਦ ‘ਚ ਉਸ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦੀ ਜਾਣਕਾਰੀ ਵਿਧਾਇਕ ਸੁਖਾਨੰਦ ਨੇ ਆਪਣੇ ਫੇਸਬੁੱਕ ਪੇਜ ‘ਤੇ ਹਾਦਸੇ ਦੀ ਵੀਡੀਓ ਸ਼ੇਅਰ ਕਰਕੇ ਦਿੱਤੀ ਹੈ।