ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ – ਕਾਂਗਰਸੀ ਮਹਿਲਾ ਆਗੂ ਪ੍ਰਿਯੰਕਾ ਹੋਈ ਆਪ ਵਿੱਚ ਸ਼ਾਮਲ
ਰਾਜਿੰਦਰ ਸਿੰਘ ਸਰਹਾਲੀ
ਨਵੀਂ ਦਿੱਲੀ, 11 ਜਨਵਰੀ – ਦਿੱਲੀ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਸਤੂਰਬਾ ਨਗਰ ਦੇ ਕੋਟਲਾ ਮੁਬਾਰਕਪੁਰ ਵਾਰਡ ਤੋਂ ਦਿੱਲੀ ਮਹਿਲਾ ਕਾਂਗਰਸ ਦੀ ਸੀਨੀਅਰ ਉਪ-ਪ੍ਰਧਾਨ ਪ੍ਰਿਯੰਕਾ ਅਗਰਵਾਲ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ।
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਨੇ ਪ੍ਰਿਯੰਕਾ ਅਗਰਵਾਲ ਨੂੰ ਸਿਰੋਪਾ ਪਹਿਨਾ ਕੇ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਦਿੱਤੀ ਅਤੇ ਭਵਿੱਖ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੂਰੀ ਤਾਕਤ ਨਾਲ ਦਿੱਲੀ ਚੋਣਾਂ ਲੜ ਰਹੀ ਹੈ।
ਪ੍ਰਿਯੰਕਾ ਅਗਰਵਾਲ ਦਾ ਆਮ ਆਦਮੀ ਪਾਰਟੀ ਪਰਿਵਾਰ ਵਿੱਚ ਸਵਾਗਤ ਹੈ। ਉਨ੍ਹਾਂ ਦੇ ਆਉਣ ਨਾਲ ਕਸਤੂਰਬਾ ਨਗਰ ਵਿਧਾਨ ਸਭਾ ਸਮੇਤ ਪੂਰੀ ਦਿੱਲੀ ਵਿੱਚ ਆਮ ਆਦਮੀ ਪਾਰਟੀ ਮਜ਼ਬੂਤ ਹੋਵੇਗੀ।